ActionJalandharPunjab

ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਜ਼ਬਤ, 4 ਵਾਹਨਾਂ ਦੇ ਕੀਤੇ ਚਲਾਨ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਜ਼ਬਤ, 4 ਵਾਹਨਾਂ ਦੇ ਕੀਤੇ ਚਲਾਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ‘ਤੇ ਕਾਰਵਾਈ ਨੂੰ ਜਾਰੀ ਰੱਖਦਿਆਂ ਅੱਜ ਪੀਏਪੀ ਚੌਕ ਅਤੇ ਬੱਸ ਅੱਡੇ ਨੇੜੇ ਜਿਥੇ 2 ਬੱਸਾਂ ਨੂੰ ਮੋਟਰ ਵਹੀਕਲ ਟੈਕਸ ਜਮ੍ਹਾਂ ਨਾ ਕਰਵਾਉਣ ਕਰਕੇ ਜ਼ਬਤ ਕੀਤਾ ਗਿਆ ਹੈ, ਉਥੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ 2 ਬੱਸਾਂ ਅਤੇ 2 ਕਾਰਾਂ ਦੇ ਚਲਾਨ ਵੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਅਮਿਤ ਮਹਾਜਨ ਨੇ ਵਾਹਨ ਮਾਲਕਾਂ ਨੂੰ ਮੋਟਰ ਵਹੀਕਲ ਟੈਕਸ ਜਮ੍ਹਾ ਕਰਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਹਦਾਇਤ ਕੀਤੀ, ਤਾਂ ਜੋ ਉਨ੍ਹਾਂ ਨੂੰ ਅਜਿਹੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਦੁਪਹੀਆ ਵਾਹਨ ਚਾਲਕਾਂ ਨੂੰ ਜਿਥੇ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ ਦੀਆਂ ਹਦਾਇਤਾਂ ਕੀਤੀਆਂ ਉਥੇ ਕਾਰ ਸਵਾਰਾਂ ਨੂੰ ਸੀਟ ਬੈਲਟ ਦੀ ਵਰਤੋਂ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਓਵਰ ਸਪੀਡ ਸਮੇਤ ਪ੍ਰੈਸ਼ਰ ਹਾਰਨਾਂ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ।
ਮਹਾਜਨ ਨੇ ਕਿਹਾ ਕਿ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਇਸੇ ਤਰ੍ਹਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!