JalandharPunjab

ਸਰਫੇਸ ਵਾਟਰ ਪ੍ਰਾਜੈਕਟ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਤੰਬਰ 2023 ਤੱਕ ਸ਼ਹਿਰ ’ਚ 275 ਐਮਐਲਡੀ ਵਾਟਰ ਟ੍ਰੀਟਮੈਂਟ ਪਲਾਂਟ ‘ਤੇ ਪੰਜ ਜਲ ਭੰਡਾਰਾਂ ਦਾ ਮੁਕੰਮਲ ਨਿਰਮਾਣ ਕਰਨ ਦੀਆਂ ਹਦਾਇਤਾਂ

*ਸ਼ਹਿਰ ਵਾਸੀਆਂ ਨੂੰ 24X7 ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 525.85 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਕੀਤੀ ਸਮੀਖਿਆ, ਕੰਮ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼*
ਜਲੰਧਰ *ਗਲੋਬਲ ਆਜਤੱਕ*
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਅਧਿਕਾਰੀਆਂ ਨੂੰ ਸਤੰਬਰ 2023 ਤੱਕ 275 ਐਮਐਲਡੀ ਵਾਟਰ ਟ੍ਰੀਟਮੈਂਟ ਪਲਾਂਟ ਅਤੇ ਪੰਜ ਜਲ ਭੰਡਾਰਾਂ ਦੇ ਨਿਰਮਾਣ ਨੂੰ ਮੁਕੰਮਲ ਕਰਕੇ ਸਰਫੇਸ ਵਾਟਰ ਪ੍ਰਾਜੈਕਟ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।
ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਪਹਿਲਾ ਪੜਾਅ 525.85 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ, ਜਿਸ ਤਹਿਤ ਪਿੰਡ ਜਗਰਾਵਾਂ, ਆਦਮਪੁਰ ਵਿਖੇ 275 ਐਮਐਲਡੀ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਦਮਪੁਰ ਨਹਿਰ ਤੋਂ ਲਏ ਗਏ ਪਾਣੀ ਨੂੰ ਪਹਿਲਾਂ ਇਸ ਪਲਾਂਟ ਵਿੱਚ ਸੋਧਿਆ ਜਾਵੇਗਾ ਅਤੇ ਫਿਰ ਪਾਈਪਾਂ ਰਾਹੀਂ ਸ਼ਹਿਰ ਨੂੰ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਬਰਲਟਨ ਪਾਰਕ, ਸੂਰਿਆ ਐਨਕਲੇਵ, ਢਿੱਲਵਾਂ, ਫੋਕਲ ਪੁਆਇੰਟ ਅਤੇ ਮਾਡਲ ਟਾਊਨ ਸਮੇਤ ਵੱਖ-ਵੱਖ ਥਾਵਾਂ ‘ਤੇ 41 ਐਮਐਲਡੀ ਦੀ ਕੁੱਲ ਸਮਰੱਥਾ ਵਾਲੇ ਪੰਜ ਜ਼ਮੀਨਦੋਜ਼ ਜਲ ਭੰਡਾਰ ਬਣਾਏ ਜਾ ਰਹੇ ਹਨ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸੋਧਿਆ ਹੋਇਆ ਪਾਣੀ ਜਲ ਭੰਡਾਰਾਂ ਵਿੱਚ ਲਿਜਾਇਆ ਜਾਵੇਗਾ ਜਿੱਥੋਂ ਮੌਜੂਦਾ ਜਲ ਸਪਲਾਈ ਪਾਈਪਾਂ ਰਾਹੀਂ ਘਰਾਂ ਵਿੱਚ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਪੜਾਅ ਤਹਿਤ ਪੁਰਾਣੀਆਂ ਪਾਈਪ ਲਾਈਨਾਂ ਨੂੰ ਬਦਲਿਆ ਜਾਵੇਗਾ ਅਤੇ ਪਾਣੀ ਦੇ ਮੀਟਰ ਵੀ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਆਦਮਪੁਰ ਵਿੱਚ ਟ੍ਰੀਟਮੈਂਟ ਪਲਾਂਟ ਦੀ ਉਸਾਰੀ, ਪਾਈਪ ਲਾਈਨਾਂ ਰਾਹੀਂ ਜ਼ਮੀਨਦੋਜ਼ ਜਲ ਭੰਡਾਰਾਂ ਵਿੱਚ ਸੋਧੇ ਹੋਏ ਪਾਣੀ ਦੀ ਸਪਲਾਈ ਅਤੇ ਅਗਲੇ ਦਸ ਸਾਲਾਂ ਲਈ ਸੰਚਾਲਨ ਅਤੇ ਰੱਖ-ਰਖਾਅ ਸ਼ਾਮਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਨੂੰ ਪੂਰਾ ਕਰਨ ਲਈ ਆਖਰੀ ਮਿਤੀ 9 ਸਤੰਬਰ, 2023 ਨਿਰਧਾਰਤ ਕੀਤੀ ਗਈ ਹੈ। ਇਸ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਤਰਜੀਹਾਂ ਵਿੱਚੋਂ ਇਕ ਹੈ ਅਤੇ ਉਨ੍ਹਾਂ ਵੱਲੋਂ ਖੁਦ ਇਸ ਪ੍ਰਾਜੈਕਟ ਦੀ ਪ੍ਰਗਤੀ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕੀਤੀ ਜਾਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!