JalandharPunjab

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 88.08 ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰ ਕੇ ਜਲੰਧਰ ਸੂਬੇ ਭਰ ਵਿੱਚ ਅੱਵਲ–ਡਿਪਟੀ ਕਮਿਸ਼ਨਰ

ਕੁਸ਼ਲ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਜ਼ਿਲ੍ਹਾ ਕੁਝ ਮਹੀਨਿਆਂ ਵਿੱਚ 15ਵੇ ਤੋਂ ਪਹਿਲੇ ਸਥਾਨ ‘ਤੇ ਪੁੱਜਿਆ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਜ਼ਿਲ੍ਹਾ ਜਲੰਧਰ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 88.08 ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰ ਕੇ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਯੋਜਨਾ ਤਹਿਤ ਵੱਧ ਤੋਂ ਵੱਧ ਰਜਿਸਟਰੇਸ਼ਨ ਅਤੇ ਈ-ਕਾਰਡ ਬਣਾਉਣਾ ਸ਼ਾਮਲ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਯੋਜਨਾ ਤਹਿਤ ਯੋਗ ਲਾਭਪਾਤਰੀ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਸਿਹਤ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਵੱਲੋਂ 2.62 ਲੱਖ ਪਰਿਵਾਰ ਸਮੂਹਾਂ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿਚੋਂ ਹੁਣ ਤੱਕ 2.30 ਲੱਖ ਰਜਿਸਟਰੇਸ਼ਨ ਅਤੇ ਈ-ਕਾਰਡ ਬਣਾਉਣ ਲਈ ਪਹਿਲਾਂ ਹੀ ਕਵਰ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 5.30 ਲੱਖ ਵਿਅਕਤੀਗਤ ਕਾਰਡ ਬਣਾਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੁੱਲ ਲਾਭਪਾਤਰੀਆਂ ਦਾ ਲਗਭਗ 88.08% ਹੈ। ਉਨ੍ਹਾਂ ਕਿਹਾ ਕਿ ਜਲੰਧਰ ਨੇ ਇਹ ਪ੍ਰਾਪਤੀ ਕੁਝ ਹੀ ਮਹੀਨਿਆਂ ਵਿੱਚ ਹਾਸਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵਿੱਚ ਕੁੱਲ ਲਾਭਪਾਤਰੀਆਂ ਦੀ ਪ੍ਰਤੀਸ਼ਤਤਾ ਸਿਰਫ਼ 46.13% ਸੀ, ਜਿਸ ਵਿੱਚ ਸਿਰਫ਼ 1.31 ਲੱਖ ਪਰਿਵਾਰ ਸ਼ਾਮਲ ਸਨ, ਜਿਸ ਕਰਕੇ ਜਲੰਧਰ ਸੂਬੇ ਵਿੱਚ 15ਵੇਂ ਨੰਬਰ ‘ਤੇ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੇਂ ਉਤਸ਼ਾਹ ਅਤੇ ਜੋਸ਼ ਨਾਲ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਨਿਸ਼ਚੇ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੁਝ ਮਹੀਨਿਆਂ ਵਿੱਚ ਹੀ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਵੱਲੋਂ ਕੀਤੀ ਸਖ਼ਤ ਮਿਹਨਤ ਅਤੇ ਲਗਨ ਦਾ ਫ਼ਲ ਹੈ। ਉਨ੍ਹਾਂ ਕਿਹਾ ਕਿ ਸਮੂਹ ਐਸਐਮਓਜ਼, ਬੀਡੀਪੀਓਜ਼, ਸੀਡੀਪੀਓਜ਼, ਐਸਡੀਐਮਜ਼, ਡੀਪੀਓ, ਅਤੇ ਹੋਰ ਸਬੰਧਤ ਵਿਭਾਗਾਂ ਦੀ ਸਮੁੱਚੀ ਟੀਮ ਦੇ ਅਣਥੱਕ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਇਹ ਰੁਤਬਾ ਹਾਸਲ ਕਰਨ ਦੇ ਸਮਰੱਥ ਬਣਿਆ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਯੋਜਨਾ ਅਧੀਨ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ 100% ਫੀਸਦੀ ਲਾਭਪਾਤਰੀਆਂ ਨੂੰ ਲਾਭ ਮਿਲ ਸਕੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!