
ਨਗਰ ਨਿਗਮ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਮਿੱਤਰਾ ਦਾ ਸਨਮਾਨ
ਜਲੰਧਰ 02 ਅਕਤੂਬਰ (ਅਮਰਜੀਤ ਸਿੰਘ ਲਵਲਾ)
ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਜਲੰਧਰ ਵਲੋਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮੇਅਰ ਜਗਦੀਸ਼ ਰਾਜ ਰਾਜਾ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਰਿੰਦਰ ਕੌਰ, ਜੁਆਇੰਟ ਕਮਿਸ਼ਨਰ ਮੇਜਰ ਅਮਿਤ ਸਰੀਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਜਿਨਾਂ ਵਲੋਂ ਸਫ਼ਾਈ ਮਿੱਤਰਾ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਨਗਰ ਨਿਗਮ ਦੀਆਂ ਵੱਖ-ਵੱਖ ਜੋਨਾਂ ਵਿੱਚ ਬੇਹਤਰੀਨ ਸੇਵਾਵਾਂ ਨਿਭਾਉਣ ਵਾਲੇ 40 ਸੀਵਰ ਮੈਨਜ਼ ਨੂੰ ਸਨਮਾਨ ਪੱਤਰ, ਹਾਈਜੀਨ ਕਿੱਟ ਅਤੇ ਸੂਟ ਲੈਂਥ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸਈ ਸਤਿੰਦਰ ਕੁਮਾਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਇਹ ਸਾਰੇ ਵਿਸ਼ੇਸ਼ ਪ੍ਰੋਗਰਾਮ ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ, ਜੁਆਇੰਟ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਜੁਆਇੰਟ ਕਮਿਸ਼ਨਰ ਅਨੀਤਾ ਦਰਸੀ ਵਲੋਂ ਉਲੀਕੇ ਗਏ ਹਨ। ਇਸ ਮੌਕੇ ਕੌਂਸਲਰ ਬਾਜਵਾ ਅਤੇ ਸੱਨਤ ਗੁਪਤਾ ਵੀ ਹਾਜ਼ਰ ਸਨ।



