JalandharPunjab

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਕਰਵਾਈ ਸਾਈਕਲ ਰੈਲੀ ‘ਤੇ ਮੈਰਾਥਨ

ਡਿਪਟੀ ਕਮਿਸ਼ਨਰ ਨੇ ਖੁਦ ਸਾਈਕਲ ਚਲਾ ਕੇ ਸੈਂਕੜੇ ਵਲੰਟੀਅਰਾਂ ਦੀ ਕੀਤੀ ਅਗਵਾਈ

ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦੀ ਅਪੀਲ
ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਨੂੰ ਗਾਰਡ ਆਫ਼ ਆਨਰ ‘ਤੇ ਸ਼ਰਧਾ ਦੇ ਫੁੱਲ ਭੇਟ
ਜਲੰਧਰ ਗਲੋਬਲ ਆਜਤੱਕ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਕੱਢੀ ਗਈ ਸਾਈਕਲ ਰੈਲੀ ਅਤੇ ਮੈਰਾਥਨ ਦੌਰਾਨ ਸੈਂਕੜੇ ਵਲੰਟੀਅਰਾਂ ਦੀ ਅਗਵਾਈ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੁਦ ਸਾਈਕਲ ਚਲਾਉਂਦਿਆਂ ਸਾਈਕਲ ਰੈਲੀ ਵਿੱਚ ਭਾਗ ਲਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਅਸੀਂ ਸਾਰੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਨਕਸ਼-ਏ-ਕਦਮਾਂ ‘ਤੇ ਚੱਲੀਏ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਸਮਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ, ਜੋ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਸਾਈਕਲ ਰੈਲੀ ਅਤੇ ਮੈਰਾਥਨ ਵਿੱਚ ਸ਼ਾਮਲ ਹੋਣ ਲਈ ਜਲੰਧਰ ਦੇ ਲੋਕਾਂ ਦੀ ਸ਼ਲਾਘਾ ਵੀ ਕੀਤੀ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਨ ਸ਼ਹੀਦ ਸ.ਭਗਤ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ, ਜਿੱਥੇ ਪੰਜਾਬ ਪੁਲਿਸ ਦੀ ਟੁਕੜੀ ਨੇ ਸ਼ਹੀਦ-ਏ-ਆਜ਼ਮ ਦੀ ਤਸਵੀਰ ਅੱਗੇ ਇਹ ਰਸਮ ਅਦਾ ਕੀਤੀ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਏਡੀਸੀਪੀ ਵਤਸਲਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸਡੀਐਮਜ਼ ਜੈ ਇੰਦਰ ਸਿੰਘ ਤੇ ਬਲਦੇਵ ਰਾਜ ਸਿੰਘ ਨੇ ਵੀ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ ਗਈ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!