HealthJalandharPunjab

ਸਿਵਲ ਸਰਜਨ ਡਾ. ਰਣਜੀਤ ਸਿੰਘ ਵੱਲੋਂ ਸਮੂਹ ਐਸਐਮਓਜ਼ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ

*ਜਨਮ ‘ਤੇ ਮੌਤ ਦੀ ਆਨਲਾਈਨ ਰਜਿਸਟ੍ਰੇਸ਼ਨ ਸੰਬੰਧੀ ਹਦਾਇਤ ਜਾਰੀ*
ਜਲੰਧਰ *ਗਲੋਬਲ ਆਜਤੱਕ*
ਸਿਵਲ ਸਰਜਨ ਜਲੰਧਰ ਵਿਖੇ ਡਾ. ਰਣਜੀਤ ਸਿੰਘ ਘੋਤੜਾ ਸਿਵਲ ਸਰਜਨ ਜਲੰਧਰ ਜੀ ਦੀ ਪ੍ਰਧਾਨਗੀ ਵਿੱਚ ਸਮੂਹ ਐਸਐਮਓਜ਼ ਦੀ ਮੀਟਿੰਗ ਹੋਈ। ਮੀਟਿੰਗ ਦਾ ਮੁੱਖ ਮੰਤਵ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਕਰਨਾ ਸੀ। ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੀ ਪ੍ਰਗਤੀ ਰਿਪੋਰਟਾਂ ਨੂੰ ਵਾਚਿਆ ਗਿਆ। ਇਸ ਤੋਂ ਇਲਾਵਾ ਜਨਮ ਅਤੇ ਮੌਤ ਦੀ ਆਨਲਾਈਨ ਰਜਿਸਟ੍ਰੇਸ਼ਨ ਸੰਬੰਧੀ ਹਦਾਇਤ ਜਾਰੀ ਕੀਤੀ ਗਈ ਕਿ ਆਨਲਾਈਨ ਐਪਲੀਕੇਸ਼ਨ ਦੀ ਪੈਡੇਂਸੀ ਨੂੰ ਨਿਰਧਾਰਤ ਸਮੇ-ਸੀਮਾ ਵਿੱਚ ਹੀ ਪੂਰਾ ਕੀਤਾ ਜਾਵੇ। ਉਨ੍ਹਾਂ ਵੱਲੋਂ ਸਮੂਹ ਐਸਐਮਓ ਨੂੰ ਹਦਾਇਤ ਕੀਤੀ ਕਿ ਗਰਮੀ ਦੇ ਚਲਦਿਆਂ ਜੇ ਕੋਈ ਲੂਹ, ਮਲੇਰੀਆ, ਡਾਈਰਿਆ ਆਦਿ ਕੇਸ ਸਾਹਮਣੇ ਆਉਂਦਾ ਹੈ ਤਾਂ ਉਸਦੀ ਰਿਪੋਰਟ ਜਿਲ੍ਹਾ ਹੈਡਕਵਾਰਟਰ ਤੇ ਤੁਰੰਤ ਭੇਜੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਵੈਕਸੀਨੇਸ਼ਨ ਦੇ ਰਹਿੰਦੇ ਟੀਚੇ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਕੁਮਾਰ ਚੋਪੜਾ, ਸਹਾਇਕ ਸਿਹਤ ਅਫਸਰ ਡਾ. ਟੀਪੀ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ, ਡੀਡੀਐਚਓ ਡਾ. ਬਲਜੀਤ ਕੌਰ ਰੂਬੀ, ਸਰਵਿਲੈਂਸ ਮੈਡੀਕਲ ਅਫਸਰ ਡਬਲਯੂਐਚਓ ਡਾ. ਗਗਨ ਸ਼ਰਮਾ, ਜਿਲ੍ਹਾ ਐਪੀਡਿਮਿਲੋਜਿਸਟ ਡਾ. ਆਦਿਤਯ ਪਾਲ, ਡਾ. ਸ਼ੋਭਨਾ ਬਾਂਸਲ, ਡਾ. ਸੁਰਭੀ ਆਦਿ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!