
ਸਿਵਲ ਸਰਜਨ ਦਫ਼ਤਰ ਵਿਖੇ ਨਵੇਂ ਸਾਲ ਦੀ ਆਮਦ ‘ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆ ਅਤੇ ਕਰਮਚਾਰੀਆਂ ਵਲੋਂ ਨਵੇਂ ਸਾਲ ਦੀ ਆਮਦ ‘ਤੇ ਸ੍ਰੀ ਸੁੱਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਸੁੱਖਮਨੀ ਸਾਹਿਬ ਦੀ ਦੇ ਪਾਠ ਵਿੱਚ ਨਤਮਸਤਕ ਹੋਏ ਅਤੇ ਸਮੂਹ ਸਟਾਫ ਨੂੰ ਨਵੇਂ ਸਾਲ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੋਰ ਥਿੰਦ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਸਹਾਇਕ ਸਿਹਤ ਅਫ਼ਸਰ ਡਾ. ਟੀਪੀ ਸਿੰਘ, ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਕਿਰਪਾਲ ਸਿੰਘ ਝੱਲੀ, ਡਿਪਟੀ ਐਮਈਆਈਓ ਪਰਮਜੀਤ ਕੋਰ, ਸੁਪਰਡੈਂਟ ਗੁਰਪਿੰਦਰ ਕੋਰ, ਸੁਪਰਡੈਂਟ ਨਿਰਮਲ ਸਿੰਘ, ਕੁਲਵੰਤ ਟਾਂਡੀ, ਯੋਗਰਾਜ ਸਿੰਘ, ਦਿਨੇਸ਼ ਕੁਮਾਰ, ਸੁਭਾਸ਼ ਮੱਟੂ, ਅਵਤਾਰ ਸਿੰਘ, ਰਸ਼ਪਾਲ ਨਾਗਰਾ ਅਤੇ ਸਮੂਹ ਸਟਾਫ ਹਾਜਰ ਸਨ।



