
*ਸਿਵਲ ਸਰਜਨ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 6 ਜਾਂਚ ਟੀਮਾਂ ਦਾ ਗਠਨ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਅੱਜ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਸਗੋਂ ਅੱਵਲ ਰਹਿ ਕੇ ਸਮਾਜਕ, ਰਾਜਨੀਤਿਕ, ਉਦਮੀ ਆਦਿ ਖੇਤਰਾਂ ਵਿੱਚ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕਰ ਰਹਿਆਂ ਹਨ ਪਰ ਫਿਰ ਵੀ ਕਿਤੇ ਨਾ ਕਿਤੇ ਸਾਡੇ ਸਮਾਜ ਵਿੱਚ ਅਜੇ ਵੀ ਸੌੜੀ ਸੋਚ ਵਾਲੇ ਵਿਅਕਤੀ ਦੇਖਣ ਨੂੰ ਮਿਲ ਜਾਂਦੇ ਹਨ ਜੋ ਹੁਣ ਵੀ ਲੜਕੀਆਂ ਦੇ ਪੈਦਾ ਹੋਣ ਨੂੰ ਬੋਝ ਸਮਝਦੇ ਹਨ। ਅਜਿਹੀ ਸੋਚ ਵਾਲੇ ਵਿਅਕਤੀਆਂ ਨੂੰ ਨੱਥ ਪਾਉਣ ਲਈ ਸਰਕਾਰ ਵੱਲੋਂ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਐਕਟ ਪੀਸੀਪੀਐਨਡੀਟੀ ਬਣਾਇਆ ਗਿਆ ਹੈ। ਜਿਸ ਤਹਿਤ ਭਰੂਣ ਦੀ ਜਾਂਚ ਕਰਨ, ਕਰਵਾਉ ਅਤੇ ਇਸ ਲਈ ਉਕਸਾਉਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਤਹਿਤ ਸਜਾ ਅਤੇ ਜੁਰਮਾਨੇ ਦਾ ਪ੍ਰਾਵਧਾਨ ਕੀਤਾ ਗਿਆ ਹੈ। ਇਸ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਹਮੇਸ਼ਾ ਹੀ ਯਤਨਸ਼ੀਲ ਰਹਿੰਦਾ ਹੈ ਤਾਂ ਜੋ ਕੋਈ ਇਸਦੀ ਉਲੰਘਣ ਨਾ ਕਰ ਸਕੇ। ਸ਼ਨੀਵਾਰ ਨੂੰ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 6 ਜਾਂਚ ਟੀਮਾਂ ਦਾ ਗਠਨ ਕੀਤਾ ਗਿਆ। ਜਿਨ੍ਹਾਂ ਵੱਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਆਈਵੀਐਫ ਸੈਂਟਰ ਅਤੇ ਅਲਟ੍ਰਾਸਾਉਂਡ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵੱਲ਼ੋਂ ਦੱਸ਼ਿਆ ਗਿਆ ਕਿ ਗਠਿਤ ਕੀਤੀਆਂ ਗਈਆਂ ਜਾਂਚ ਟੀਮਾਂ ਦੀ ਅਗਵਾਈ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਸਹਾਇਕ ਸਿਹਤ ਅਫਸਰ ਡਾ. ਟੀਪੀ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ, ਐਸਐਮਓ ਬਸਤੀਗੁਜਾਂ ਡਾ. ਮਹੇਸ਼ ਪ੍ਰਭਾਕਰ ਅਤੇ ਰੇਡੀਓਲੋਜਿਸਟ ਡਾ. ਗੋਰਵ ਸੇਠੀ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲ਼ੋਂ ਸ਼ਨੀਵਾਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਕੁੱਲ 51 ਆਈਵੀਐਫ ਸੈਂਟਰ ਅਤੇ ਅਲਟ੍ਰਾਸਾਉਂਡ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਜਾਂਚ ਦੌਰਾਨ 8 ਸੈਂਟਰਾਂ ਦੇ ਰਿਕਾਰਡ ਵਿੱਚ ਕੁੱਝ ਖਾਮਿਆਂ ਪਾਈਆਂ ਗਈਆਂ ਜਿਨ੍ਹਾਂ ਨੂੰ ਟੀਮਾਂ ਵੱਲੋਂ ਭਵਿੱਖ ਵਿੱਚ ਸੁਧਾਰਨ ਦੀ ਹਦਾਇਤ ਕੀਤੀ ਗਈ।
ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਪੀਸੀਪੀਐਨਡੀਟੀ ਐਕਟ ਡਾ. ਰਮਨ ਗੁਪਤਾ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਮਾਦਾ ਭਰੂਣ ਹੱਤਿਆ ਨੂੰ ਸਖਤੀ ਨਾਲ ਰੋਕਣ ਲਈ ਸਿਹਤ ਵਿਭਾਗ ਵੱਲੋਂ ਚੈਕਿੰਗ ਕਰਨ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾਂ ਕਿ ਸਮਾਜ ਵੀ ਇਸ ਘਿਨੌਣੇ ਅਪਰਾਧ ਨੂੰ ਰੋਕਣ ਵਿੱਚ ਸਿਹਤ ਵਿਭਾਗ ਦਾ ਸਾਥ ਦੇਵੇ, ਜੇਕਰ ਉਨ੍ਹਾਂ ਨੂੰ ਕਿਤੇ ਵੀ ਅਜਿਹਾ ਦੇਖਣ ਨੂੰ ਮਿਲਦਾ ਹੈ ਤਾਂ ਉਹ ਵਿਭਾਗ ਨੂੰ ਸ਼ਿਕਾਈਤ ਕਰ ਸਕਦੇ ਹਨ ਅਤੇ ਵਿਭਾਗ ਵੱਲੋਂ ਉਨ੍ਹਾਂ ਦੀ ਜਾਣਕਾਰੀ ਅਤੇ ਪਹਿਚਾਣ ਗੋਪਨੀਯ ਰੱਖੀ ਜਾਵੇਗੀ।



