
*ਜਿਲ੍ਹਾ ਐਪੀਡਮੋਲਜਿਸਟ ਡਾ. ਆਦੀਤਯ ਪਾਲ ਵੱਲੋਂ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਲਈ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਕੀਤਾ ਗਿਆ ਜਾਗਰੂਕ*
ਜਲੰਧਰ *ਗਲੋਬਲ ਆਜਤੱਕ* (ਅਮਰਜੀਤ ਸਿੰਘ ਲਵਲਾ)
ਸਿਹਤ ਵਿਭਾਗ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੁੱਧਵਾਰ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਮਲੇਰੀਆ, ਡੇਂਗੂ ਅਤੇ ਮੌਸਮੀ ਬਿਮਾਰੀਆਂ ਪ੍ਰਤੀ ਜਾਗਰੂਕਤਾ ਫੈਲਾਉਣ ਹਿੱਤ ਸਾਈਂ ਦਾਸ ਐਂਗਲੋ ਸੰਸਕ੍ਰਿਤ ਸੀਨੀਅਰ ਸੈਕੇਂਡਰੀ ਸਕੂਲ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ ਦੀ ਅਗਵਾਈ ਵਿੱਚ ਜਿਲ੍ਹਾ ਐਪੀਡਮੋਲਜਿਸਟ ਡਾ. ਆਦਿਤਯ ਪਾਲ ਵੱਲੋਂ ਸਕੂਲੀ ਬੱਚਿਆਂ ਨੂੰ ਮਲੇਰੀਏ ਅਤੇ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਮਲੇਰੀਆ ਜਾਗਰੂਕਤਾ ਪੋਸਟਰ ਵੀ ਰੀਲੀਜ਼ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਸਹਾਇਕ ਮਲੇਰੀਆ ਅਫਸਰ ਕੁਲਵੰਤ ਸਿੰਘ ਟਾਂਡੀ, ਐਮਪੀਐਚਡਬਲਯੂ ਮਨਜੀਤ ਸਿੰਘ, ਸਕੂਲ ਦਾ ਸਟਾਫ ਅਤੇ ਮੌਜੂਦ ਸਨ।
ਸੈਮੀਨਾਰ ਦੌਰਾਨ ਡਾ. ਬਲਜੀਤ ਕੌਰ ਰੂਬੀ ਵੱਲੋਂ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਹਰ ਸਾਲ 25 ਅਪ੍ਰੈਲ ਦਾ ਦਿਨ ਵਿਸ਼ਵ ਮਲੇਰੀਆ ਦਿਵਸ ਦੇ ਤੌਰ ਤੇ ਮਨਾਈਆ ਜਾਂਦਾ ਹੈ। ਇਸਦੇ ਚਲਦਿਆਂ ਹੀ ਸਿਹਤ ਵਿਭਾਗ ਵੱਲੋਂ 18 ਅਪ੍ਰੈਲ ਤੋਂ 25 ਅਪ੍ਰੈਲ ਤੱਕ ਮਲੇਰੀਆ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਬਾਰੇ ਜਾਗਰੂਕਤਾ ਅਤੇ ਜਾਣਕਾਰੀ ਹੋਣੀ ਲਾਜ਼ਮੀ ਹੈ ਕਿਉਂਕੀ ਜਾਣਕਾਰੀ ਹੋਣ ਤੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਜਿਸ ਨਾਲ ਮਲੇਰੀਆ ਦੀ ਰੋਕਥਾਮ ਕੀਤੀ ਜਾ ਸਕਦੀ ਹੈ ਅਤੇ ਇਸਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
ਡਾ. ਆਦਿਤਯਪਾਲ ਵੱਲੋਂ ਮਲੇਰੀਆ ਬੁਖਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਦੱਸਿਆ ਕਿ ਮਲੇਰੀਆ ਠੰਡ ਅਤੇ ਸਿਰ ਦਰਦ ਦੇ ਨਾਲ ਹੋਣ ਵਾਲਾ ਰੋਗ ਹੈ। ਮਲੇਰੀਆ ਹੋਣ ‘ਤੇ ਸ਼ੁਰੂ ਵਿੱਚ ਬੁਖ਼ਾਰ ਹੋਣ ਤੋਂ ਬਾਅਦ ਕਦੇ ਬੁਖ਼ਾਰ ਉਤਰਦਾ ਤੇ ਕਦੇ ਚੜ੍ਹ ਜਾਂਦਾ ਹੈ। ਕਈ ਗੰਭੀਰ ਮਾਮਲਿਆਂ ਵਿੱਚ ਇਹ ਕੋਮਾ ਜਾਂ ਮੌਤ ਦਾ ਕਾਰਣ ਵੀ ਬਣ ਜਾਂਦਾ ਹੈ। ਇਹ ਮਾਦਾ ਮੱਛਰ ਐਨੋਫਲੀਜ਼ ਦੇ ਕੱਟਣ ਨਾਲ ਸ਼ੁਰੂ ਹੁੰਦਾ ਹੈ ਜੋ ਪੈਰਾਸਾਈਟ ਹੈ ਅਤੇ ਇਹ ਮੱਛਰ ਜਿਆਦਾਤਰ ਰਾਤ ਸਮੇਂ ਕੱਟਦਾ ਹੈ।
ਉਨ੍ਹਾਂ ਮਲੇਰੀਏ ਤੋਂ ਬਚਾਅ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈ ਜੋ ਕਿ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਘਰਾਂ ਵਿੱਚ ਅਤੇ ਆਲੇ-ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ, ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖੀਆਂ ਜਾਣ, ਟੂਟੀਆਂ ਆਦਿ ਲੀਕ ਨਾ ਹੋਣ। ਕੂਲਰਾਂ ਵਿਚਲਾ ਪਾਣੀ ਹਫ਼ਤੇ ਦੇ ਅੰਦਰ ਨਿਯਮਤ ਬਦਲਿਆ ਜਾਵੇ, ਛੱਤਾਂ ਤੇ ਵਾਧੂ ਕਬਾੜ ਭਾਂਡੇ, ਟਾਇਰ ਆਦਿ ਨਾ ਰੱਖੇ ਜਾਣ। ਮੱਛਰਦਾਨੀਆਂ ਦੀ ਵਰਤੋਂ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ, ਸਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਹਿਨਣਾ, ਘਰ ਵਿੱਚ ਸਮੇਂ ਸਮੇਂ ਤੇ ਕੀਟਨਾਸਕ ਦਵਾਈਆਂ ਦਾ ਛਿੜਕਾਅ ਬਹੁਤ ਜ਼ਰੂਰੀ ਹੈ।
ਡਾ. ਆਦਿਤਯ ਪਾਲ ਵੱਲੋਂ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਰ, ਅੱਖਾ, ਹੱਡੀਆਂ ਤੇ ਜੋੜਾਂ ਵਿੱਚ ਦਰਦ ਹੋਣਾ, ਨੀਂਦ ਨਾ ਆਉਣਾ, ਹੱਥਾਂ ਤੇ ਚਿਹਰੇ ਉੱਤੇ ਲਾਲੀ ਆਉਣਾ ਡੇਂਗੂ ਬੁਖਾਰ ਦੇ ਆਮ ਲੱਛਣ ਹਨ। ਜੇਕਰ ਕਿਸੇ ਵਿਅਕਤੀ ਵਿੱਚ ਅਜਿਹੇ ਲੱਛਣ ਦਿੱਸਣ ਤਾਂ ਉਸਨੂੰ ਤੁਰੰਤ ਨਜਦੀਕੀ ਸਿਹਤ ਸੰਸਥਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਜਾਂਚ ਕਰਕੇ ਮਰੀਜ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।



