HealthJalandharPunjab

ਸਿਹਤ ਵਿਭਾਗ ਵਲੋਂ “ਵਿਸ਼ਵ ਮਲੇਰੀਆ ਦਿਵਸ” ਮੌਕੇ ਨਰਸਿੰਗ ਸਕੂਲ ਵਿਖੇ ਜਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ

*ਕਿਹਾ, ਕਿ ਮਲੇਰੀਆਂ ਤੋਂ ਬਚਾਅ ਹਿੱਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ*
ਜਲੰਧਰ *ਗਲੋਬਲ ਆਜਤੱਕ*
ਸਿਹਤ ਵਿਭਾਗ ਜਲੰਧਰ ਵੱਲੋਂ *“ਵਿਸ਼ਵ ਮਲੇਰੀਆ ਦਿਵਸ”* ਮੌਕੇ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਵਿਖੇ ਜਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਸੈਮੀਨਾਰ ਦੌਰਾਨ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਲੇਰੀਆਂ ਤੋਂ ਬਚਾਅ ਹਿੱਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਮਲੇਰੀਆ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਕੁਮਾਰ ਚੌਪੜਾ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਆਦਿੱਤਯ ਪਾਲ, ਡਾ. ਗੁੰਜਨ, ਵਾਈਸ ਪ੍ਰਿੰਸੀਪਲ ਵੀਰੋ, ਡਿਪਟੀ ਐਮਈਆਈਓ ਪਰਮਜੀਤ ਕੌਰ, ਸਹਾਇਕ ਮਲੇਰੀਆ ਅਫਸਰ ਕੁਲਵੰਤ ਟਾਂਡੀ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਮਲਟੀ ਪਰਪਜ਼ ਹੈਲਥ ਵਰਕਰ ਮਨਜੀਤ ਸਿੰਘ, ਨਰਸਿੰਗ ਸਕੂਲ ਦਾ ਸਟਾਫ ਅਤੇ ਵਿਦਿਆਰਥਣਾਂ ਮੌਜੂਦ ਸਨ। ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵਲੋਂ ਦੱਸਿਆ ਗਿਆ ਕਿ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਜਲੰਧਰ ਵਿੱਚ ਸਾਲ 2020-21 ਅਤੇ 2021-22 ਦੌਰਾਨ ਮਲੇਰੀਏ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਮਲੇਰੀਏ ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਮੁੱਖ ਲੱਛਣ ਅਚਾਨਕ ਤੇਜ ਬੁਖਾਰ ਨਾਲ ਕਾਂਬਾ ਅਤੇ ਠੰਡ ਲੱਗਣੀ, ਸਿਰ ਤੇ ਸ਼ਰੀਰ ਦੇ ਬਾਕੀ ਹਿੱਸੇਆਂ ਵਿਚ ਦਰਦ ਹੋਣਾ, ਕਮਜੋਰੀ ਮਹਿਸੂਸ ਹੋਣਾ, ਭੁੱਖ ਨਾ ਲੱਗਣਾ, ਸਾਹ ਲੈਣ ਵਿੱਚ ਤਕਲੀਫ, ਚਮੜੀ ਉੱਤੇ ਲਾਲ ਰੰਗ ਦੇ ਘੇਰੇ ਬਣਨੇ ਅਦਿ ਹਨ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਮਲੇਰੀਏ ਤੋਂ ਬਚਾਅ ਲਈ ਆਪਣੇ ਘਰਾਂ ਦੀ ਸਾਫ-ਸਫਾਈ ਅਤੇ ਆਸਪਾਸ ਪਾਣੀ ਜਮਾ ਨਾ ਹੋਣ ਦਿੱਤਾ ਜਾਵੇ, ਮੱਛਰਦਾਨੀਆਂ ਦੀ ਵਰਤੋ, ਖੜੇ ਗੰਦੇ ਪਾਣੀ ਉੱਤੇ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਮਲੇਰੀਏ ਦੇ ਮੱਛਰ ਨੂੰ ਪੈਦਾ ਹੋਣ ਤੋਂ ਰੋਕੀਆ ਜਾ ਸਕੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!