EducationJalandharPunjab

ਸਿੱਖਿਆ ‘ਤੇ ਖੇਡ ਮੰਤਰੀ ਪਰਗਟ ਸਿੰਘ ਵੱਲੋਂ 11 ਕਰੋੜ ਦੀ ਲਾਗਤ ਨਾਲ ਬਣੇ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ

ਇੱਕ ਹਜਾਰ ਲੈਕਚਰਾਰ ਕੀਤੇ ਜਾਣਗੇ ਭਰਤੀ
ਸ਼ਾਹਕੋਟ/ਜਲੰਧਰ ( ਗਲੋਬਲ ਆਜਤੱਕ ਬਿਉਰੋ )
ਗਿਆਰਾਂ ਕਰੋੜ ਦੀ ਲਾਗਤ ਨਾਲ ਸ਼ਾਹਕੋਟ ‘ਚ ਬਣੇ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਪੰਜਾਬ ਦੇ ਸਿੱਖਿਆ ‘ਤੇ ਖੇਡ ਮੰਤਰੀ ਪਰਗਟ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਉਚੇਰੀ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਵੀਕੇ ਮੀਨਾ, ਵੀ ਨਾਲ ਸਨ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ‘ਤੇ ਖੇਡਾਂ ਅਹਿਮ ਖੇਤਰ ਹਨ, ਜਿਨ੍ਹਾਂ ਨੂੰ ਮੌਜੂਦਾ ਲੋੜਾਂ ਅਨੁਸਾਰ ਹੋਰ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਇਨ੍ਹਾਂ ਦੋਵਾਂ ਖੇਤਰਾਂ ‘ਚ ਕੌਮੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹ ਸਕਣ।

ਸਿੱਖਿਆ ਅਤੇ ਖੇਡਾਂ ਦੇ ਖੇਤਰ ‘ਚ ਇਕ ਦੂਸਰੇ ਨਾਲ ਜੁੜੇ ਹੋਏ ਹਨ ਜਿਸ ਰਾਹੀਂ ਨੌਜਵਾਨਾਂ ਦੇ ਹੁਨਰ ਅਤੇ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਇਆ ਜਾਵੇਗਾ। ਇਨ੍ਹਾਂ ਖੇਤਰਾਂ ‘ਚ ਲੋੜੀਂਦੇ ਸੁਧਾਰ ਵੀ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਬਨਿਟ ਮੰਤਰੀ ਪਰਗਟ ਸਿੰਘ ਨੇ ਪੰਜਾਬ ‘ਚ 1ਹਜਾਰ ਨਵੇਂ ਲੈਕਚਰਾਰਾਂ ਨੂੰ ਭਰਤੀ ਕਰਨ, ਸ਼ਾਹਕੋਟ ਹਲਕੇ ‘ਚ 6 ਸਕੂਲਾਂ ਨੂੰ ਅਪਗਰੇਡ ਕਰਨ, 3 ਖੇਡ ਪਾਰਕਾਂ ਬਣਾਉਣ ਤੇ ਖੇਡਾਂ ਦੇ ਸਾਮਾਨ ਲਈ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸ਼ਾਹਕੋਟ ਹਲਕੇ ‘ਚ ਲੜਕੇ ਲੜਕੀਆਂ ਲਈ ਕੋਈ ਵੀ ਕਾਲਜ ਨਹੀਂ ਸੀ। ਲੋਕਾਂ ਦੀ ਸਰਕਾਰੀ ਕਾਲਜ ਬਣਾਉਣ ਦੀ ਬਹੁਤ ਪੁਰਾਣੀ ਮੰਗ ਸੀ। ਸ਼ੇਰੋਵਾਲੀਆ ਨੇ ਕਿਹਾ ਕਿ 2018 ਦੀ ਸ਼ਾਹਕੋਟ ਜ਼ਿਮਨੀ ਚੋਣ ਵੇਲੇ ਉਨ੍ਹਾਂ ਵਲੋਂ ਹਲਕੇ ‘ਚ ਸਰਕਾਰੀ ਕਾਲਜ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਕਾਂਗਰਸ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
ਹਲਕੇ ਦੇ ਵਿਕਾਸ ਕਾਰਜਾਂ ਲਈ ਪਰਗਟ ਸਿੰਘ ਸਾਹਮਣੇ ਕੁਝ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਸਵੀਕਾਰ ਕਰਨ ਦਾ ਭਰੋਸਾ ਦਿਵਾਇਆ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕਾਂਗਰਸ ਸਰਕਾਰ ਵਚਨਬੱਧ ਹੈ ਜੇਕਰ ਵਿਅਕਤੀ ਕੋਲ ਸਿੱਖਿਆ ਹੋਵੇਗੀ ਤਾਂ ਉਹ ਕਿਸੇ ਵੀ ਦੇਸ਼ ‘ਚ ਜਾ ਕੇ ਉੱਚ ਮੁਕਾਮ ਹਾਸਲ ਕਰ ਸਕਦਾ ਹੈ। ਸਮਾਗਮ ਨੂੰ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ, ਸਾਬਕਾ ਪ੍ਰਧਾਨ ਪਵਨ ਪੁਰੀ, ਚੇਅਰਮੈਨ ਗੁਰਮੁਖ ਸਿੰਘ ਕੋਟਲਾ, ਕਮਲ ਨਾਹਰ, ਡਾਇਰੈਕਟਰ ਸ਼੍ਰੋਮਣੀ ਰੰਗਰੇਟਾ ਦਲ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਕੰਡਾ, ਅਮਰਜੀਤ ਸਿੰਘ ਈਦਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਜੀਤ ਸਿੰਘ ਗੱਟੀ, ਅਮਨਦੀਪ ਸੈਦਪੁਰੀ, ਕੁਲਦੀਪ ਸਿੰਘ ਕੋਹਾੜ, ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਐਸਐਸਪੀ ਜਲੰਧਰ ਨਵੀਨ ਸਿੰਗਲਾ, ਡੀਐਸਪੀ ਅਸ਼ਵਨੀ ਕੁਮਾਰ ਅਤਰੀ, ਡੀਐੱਸਪੀ ਸ਼ਾਹਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ, ਐੱਸਡੀਐੱਮ ਲਾਲ ਵਿਸਵਾਸ਼ ਬੈਂਸ, ਤਹਿਸੀਲਦਾਰ ਪ੍ਰਦੀਪ ਕੁਮਾਰ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਕਪਿਲ ਗੁਪਤਾ, ਸਾਬਕਾ ਚੇਅਰਮੈਨ ਗੁਲਜ਼ਾਰ ਸਿੰਘ ਥਿੰਦ, ਵਿਕਰਮ ਸਿੰਘ, ਹੈਪੀ ਬਜਾਜ, ਬੂਟਾ ਸਿੰਘ ਕਲਸੀ, ਪਵਨ ਅਗਰਵਾਲ, ਐਮਸੀ ਪਰਵੀਨ ਗਰੋਵਰ, ਯੂਥ ਕਾਂਗਰਸ ਦੇ ਪ੍ਰਧਾਨ ਖੁਸ਼ਦੀਪ ਸਿੰਘ ਝੁੰਜ, ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!