ActionJalandharPunjab

ਸੀਆਈਏ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ 55 ਕਿੱਲੋ ਅਫੀਮ ‘ਤੇ ਕਾਰ ਸਮੇਤ 1 ਕਾਬੂ

ਪੰਜਾਬ ਪੁਲਿਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ
ਚੰਡੀਗੜ/ਜਲੰਧਰ (ਅਮਰਜੀਤ ਸਿੰਘ ਲਵਲਾ)
ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ। ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮਿ੍ਤਸਰ ਵਜੋਂ ਹੋਈ ਹੈ। ਭਗੌੜਾ ਹੋਇਆ ਯੁੱਧਵੀਰ ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੇ ਦੋਸ਼ੀ ਕੋਲੋਂ ਰਜਿਸਟ੍ਰੇਸਨ ਨੰਬਰ ਯੂਪੀ 14 ਈਯੂ 8399 ਵਾਲੀ ਇੱਕ ਟੋਇਟਾ ਅਰਬਨ ਕਰੂਜਰ ਕਾਰ ਵੀ ਬਰਾਮਦ ਕੀਤੀ ਹੈ।
ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲੀਸ ਦੇ ਸੀਆਈਏ ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ ‘ਤੇ ਨਾਕਾ ਲਗਾਇਆ ਸੀ।
ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮ ਨੇ ਯੁੱਧਵੀਰ ਵੱਲੋਂ ਚਲਾਈ ਜਾ ਰਹੀ ਅਰਬਨ ਕਰੂਜਰ ਕਾਰ ਨੂੰ ਰੋਕਿਆ ਅਤੇ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਵਾਸੀ ਅੰਮਿ੍ਤਸਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਯੁੱਧਵੀਰ ਨੇ ਖੁਲਾਸਾ ਕੀਤਾ ਕਿ ਉਸ ਨੂੰ ਇਹ ਖੇਪ ਪੇਸ਼ੇਵਰ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਵਾਸੀ ਪਿੰਡ ਵਜੀਰ ਭੁੱਲਰ ਬਿਆਸ ਮੌਜੂਦਾ ਸਮੇਂ ਦੌਰਾਨ ਵਿਦੇਸ਼ ਵਿੱਚ ਰਹਿ ਰਹੇ, ਰਾਹੀਂ ਪ੍ਰਾਪਤ ਹੋਈ। ਯੁੱਧਵੀਰ ਨੇ ਕਬੂਲਿਆ ਕਿ ਨਵ ਵਿਦੇਸ਼ ‘ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ‘ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ ‘ਤੇ ਸਪਲਾਈ ਕਰਦਾ ਹੈ। ਜਿਕਰਯੋਗ ਹੈ ਕਿ ਨਵ ਉੱਤੇ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ, ‘ਤੇ ਉਹ ਫਿਲੌਰ ਦੇ ਚਿੰਟੂ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿਲੋ ਹੈਰੋਇਨ ਦੀ ਖੇਪ ਵਿੱਚ ਨਵ ਦਾ ਨਾਂ ਵੀ ਸਾਹਮਣੇ ਆਇਆ ਸੀ।
ਐਸਐਸਪੀ ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ, ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗਿ੍ਰਫਤਾਰੀਆਂ ਹੋਣ ਦੀ ਆਸ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 176 ਮਿਤੀ 11 ਨਵੰਬਰ, 2021 ਨੂੰ ਥਾਣਾ ਕਰਤਾਰਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18ਸੀ/61/85 ਤਹਿਤ ਦਰਜ ਕੀਤੀ ਗਈ ਹੈ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!