
50 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ*
ਜਲੰਧਰ *ਗਲੋਬਲ ਆਜਤੱਕ* (ਅਮਰਜੀਤ ਸਿੰਘ ਲਵਲਾ)
ਸੀਆਈਏ.ਸਟਾਫ 1 ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ। ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਚੋਂ ਇਕ ਨੌਜਵਾਨ ਨੂੰ ਕੁਝ ਸਮਾਂ ਪਹਿਲਾਂ ਮਲੇਸ਼ੀਆ ਤੋਂ ਵਾਪਸ ਆਇਆ ਹੈ ਜਦ ਕਿ ਦੂਜਾ ਨੌਜਵਾਨ ਇੱਕ ਡਾਕਟਰ ਦਾ ਬੇਟਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਇਨਵੈਸਟੀਗੇਸ਼ਨ ਨਿਰਮਲ ਸਿੰਘ ਨੇ ਦੱਸਿਆ ਕਿ ਸੀਆਈਏ 1 ਸਟਾਫ ਦੇ ਮੁਖੀ ਇੰਸਪੈਕਟਰ ਭਗਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਟੇਲ ਚੌਕ ‘ਚ ਮੌਜੂਦ ਸੀ। ਇਸ ਦੌਰਾਨ ਉਕਤ ਮੁਲਜ਼ਮਾਂ ਨੂੰ ਵਰਕਸ਼ਾਪ ਚੌਕ ਤੋਂ ਬੁਲੇਟ ਮੋਟਰਸਾਈਕਲ ਨੰਬਰ ਪੀਬੀ 46 ਏਡੀ 1044 ’ਤੇ ਸਵਾਰ ਹੋ ਕੇ ਆਉਂਦੇ ਦੇਖਿਆ ਤਾਂ ਉਹ ਪੁਲਿਸ ਨੂੰ ਦੇਖ ਕੇ ਘਬਰਾ ਗਏ, ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਟੀਮ ਨੇ ਦੋਨਾਂ ਦੋਸ਼ੀਆਂ ਨੂੰ ਕਾਬੂ ਕਰਕੇ ਤਲਾਸ਼ੀ ਲੈਣ ‘ਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ‘ਤੇ ਦੋਵਾਂ ਮੁਜਰਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਸ਼ੀਆਂ ਦੀ ਪਹਿਚਾਣ ਸੁਰਜੀਤ ਸਿੰਘ, ਪੁੱਤਰ ਨਰਿੰਦਰ ਸਿੰਘ, ਮੁਹੱਬਤ ਦੀਪ ਸਿੰਘ, ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਕੰਗ ਥਾਣਾ ਗੋਬਿੰਦਬਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਦੇ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਸੁਰਜੀਤ ਸਿੰਘ ਮਲੇਸ਼ੀਆ ਗਿਆ ਹੋਇਆ ਸੀ ਅਤੇ ਉਸ ਦੇ ਪਿਤਾ ਜੋ ਕਿ ਫ਼ੌਜ ਵਿੱਚ ਸਨ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਹ ਵਾਪਸ ਆ ਗਿਆ ਅਤੇ ਮੁਹੱਬਤ ਦੀਪ ਸਿੰਘ ਨਾਲ ਮਿਲ ਕੇ ਨਸ਼ਾ ਵੇਚਣ ਲੱਗ ਪਿਆ ਮੁਹੱਬਤ ਦੀਪ ਸਿੰਘ ਦੇ ਪਿਤਾ ਦਾ ਪਿੰਡ ਕੰਗ ਵਿੱਚ ਕਲੀਨਿਕ ਹੈ, ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਗਿਆ ਹੈ ਪੁਲਿਸ ਰਿਮਾਂਡ ਦੌਰਾਨ ਇਨ੍ਹਾਂ ਦੇ ਨੈੱਟਵਰਕ ਬ੍ਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।



