
*ਸੀਆਈਏ ਸਟਾਫ਼ 1ਦੀ ਪੁਲਿਸ ਨੇ ਟਰੱਕ ‘ਚ ਲਿਆਂਦੀ ਜਾ ਰਹੀ ਅਫੀਮ ਸਮੇਤ 2 ਤਸਕਰ ਕੀਤੇ ਕਾਬੂ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਕਮਿਸ਼ਨਰੇਟ ਥਾਣਾ ਸੀਆਈਏ ਸਟਾਫ-1 ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਇਨਵੈਸਟੀਗੇਸ਼ਨ ਨਿਰਮਲ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ 1 ਦੇ ਮੁਖੀ ਸਕੱਤਰ ਭਗਵੰਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਭਗਤ ਸਿੰਘ ਕਲੋਨੀ ਲਾਗੇ ਟੀ ਪੁਆਇੰਟ ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਮਕਸੂਦਾਂ ਵੱਲੋਂ ਟਰੱਕ ਨੰਬਰ ਪੀਬੀ-11-ਬੀਐੰਨ-7990 ਆਉਂਦਾ ਦਿਖਾਈ ਦਿੱਤਾ ਜਿਸ ਨੂੰ ਨਾਕੇ ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਡਰਾਈਵਰ ਨੇ ਟਰੱਕ ਰੋਕ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਟਰੱਕ ਡਰਾਈਵਰ ਨੂੰ ਫੜ ਲਿਆ ਪੁੱਛ-ਗਿੱਛ ਕਰਨ ਤੇ ਟਰੱਕ ਚਾਲਕ ਨੇ ਆਨਾਕਾਨੀ ਕਰਨ ਲੱਗਾ। ਪੁਲਿਸ ਨੂੰ ਸ਼ੱਕ ਪੈਣ ਤੇ ਟਰੱਕ ਦੇ ਕੈਬਿਨ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਉਸ ਵਿੱਚੋਂ 500 ਗ੍ਰਾਮ ਅਫੀਮ ਮਿਲੀ ਜਿਸ ਤੇ ਟਰੱਕ ਡਰਾਈਵਰ ਜਗਦੇਵ ਸਿੰਘ ਅਤੇ ਕਲੀਨਰ ਮਲਕੀਤ ਸਿੰਘ ਮੀਤਾ ਦੋਵੇਂ ਬਾਬਾ ਬਕਾਲਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਖ਼ਿਲਾਫ਼ ਥਾਣਾ ਨੰਬਰ 1,ਚ ਐਨਡੀਪੀਸੀ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਖਿਲਾਫ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਨਸ਼ਾ ਸਮੱਗਲਿੰਗ ਦੇ ਮਾਮਲੇ ਦਰਜ ਹਨ ਜਗਦੀਪ ਸਿੰਘ ਖਿਲਾਫ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਥਾਣੇ ‘ਚ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਹੋਇਆ ਸੀ। ਉਸ ਨੂੰ 10 ਸਾਲ ਸਜ਼ਾ ਹੋ ਚੁੱਕੀ ਹੈ ਤੇ ਉਕਤ ਮਾਮਲੇ ਵਿਚ ਉਹ ਜ਼ਮਾਨਤ ਤੇ ਬਾਹਰ ਆਇਆ ਹੋਇਆ ਹੈ। ਇਸ ਤੋਂ ਇਲਾਵਾ ਮਲਕੀਤ ਸਿੰਘ ਦੇ ਖਿਲਾਫ ਵੀ ਨਸ਼ਾ ਸਮੱਗਲਿੰਗ ਦੇ ਮਾਮਲੇ ਦਰਜ ਹਨ। ਏਸੀਪੀ ਨੇ ਕਿਹਾ ਕਿ ਇਨ੍ਹਾਂ ਦਾ ਰਿਮਾਂਡ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ‘ਤੇ ਇਨ੍ਹਾਂ ਦੇ ਨੈੱਟਵਰਕ ਨੂੰ ਬ੍ਰੇਕ ਕਰਨ ਦੀ ਕੋਸ਼ਿਸ਼ ਕਰਾਂਗੇ।



