JalandharPunjab

ਸੀਈਟੀਪੀ ਅਪਗ੍ਰੇਡੇਸ਼ਨ ਪ੍ਰਾਜੈਕਟ ਦੀ ਜਲਦ ਸ਼ੁਰੂਆਤ ਲਈ ਸੀਐਲਆਰਆਈ ਵੱਲੋਂ ਮੰਗੀ ਜਾਣਕਾਰੀ ਮੁਹੱਈਆ ਕਰਵਾਈ—ਘਨਸ਼ਿਆਮ ਥੋਰੀ

ਡਿਪਟੀ ਕਮਿਸ਼ਨਰ ਨੇ ਡੀਪੀਆਈਆਈਟੀ ਨੂੰ 476.97 ਲੱਖ ਦੀ ਆਪਣੀ ਪਹਿਲੀ ਕਿਸ਼ਤ ਜਾਰੀ ਕਰਨ ਦੀ ਕੀਤੀ ਅਪੀਲ

ਟੈਨਰੀ ਸੀਈਟੀਪੀ ਅਪਗ੍ਰੇਡੇਸ਼ਨ ਪ੍ਰਾਜੈਕਟ ਸਬੰਧੀ ਹੋਈ ਸਮੀਖਿਆ ਮੀਟਿੰਗ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟਰੀ ਅਤੇ ਇੰਟਰਨਲ ਟਰੇਡ (ਡੀਪੀਆਈਆਈਟੀ) ਨੂੰ ਕਾਮਨ ਇਫਲੂਐਂਟ ਟਰੀਟਮੈਂਟ ਪਲਾਂਟ ਦੀ ਅਪਗ੍ਰੇਡੇਸ਼ਨ ਲਈ ਐਸਪੀਵੀ ਨੂੰ ਆਪਣੀ ਪਹਿਲੀ ਕਿਸ਼ਤ ਜਾਰੀ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਪ੍ਰਾਜੈਕਟ ਨੂੰ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਅੰਤਰਿਮ ਕਮੇਟੀ, ਪੰਜਾਬ ਇਫਲੂਐਂਟ ਟਰੀਟਮੈਂਟ ਸੁਸਾਇਟੀ (ਪੀਈਟੀਐਸ) ਫਾਰ ਟੈਨਰੀਜ਼ ਨੇ ਵਧੀਕ ਸਕੱਤਰ, ਡੀਪੀਆਈਆਈਟੀ ਰਾਜੀਵ ਸਿੰਘ ਠਾਕੁਰ ਦੀ ਪ੍ਰਧਾਨਗੀ ਹੇਠ ਟੈਨਰੀ ਸੀਈਟੀਪੀ ਅਪਗ੍ਰੇਡੇਸ਼ਨ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਐਸਪੀਵੀ ਨੂੰ ਪਹਿਲੀ ਕਿਸ਼ਤ ਜਾਰੀ ਕਰਨ ਖਾਤਰ ਡੀਪੀਆਈਆਈਟੀ ਨੂੰ ਸਿਫ਼ਾਰਸ਼ਾਂ ਕਰਨ ਲਈ ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਚੇਨਈ ਵੱਲੋਂ ਮੰਗੀ ਗਈ ਸਾਰੀ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਗਈ ਹੈ ਤਾਂ ਜੋ ਸੀਈਟੀਪੀ ਦੇ ਅਪਗ੍ਰੇਡੇਸ਼ਨ ਪ੍ਰਾਜੈਕਟ ਨੂੰ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕੀਤਾ ਜਾ ਸਕੇ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 153 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 143.80 ਲੱਖ ਰੁਪਏ ਦੀ ਵਰਤੋਂ ਐਸਪੀਵੀ ਵੱਲੋਂ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਤਹਿਤ ਮਿਕਸਿੰਗ-ਕਮ-ਡਾਈਲਿਊਸ਼ਨ ਟੈਂਕ ਦੇ ਨਿਰਮਾਣ ਲਈ ਕੀਤੀ ਗਈ ਹੈ। ਇਸੇ ਤਰ੍ਹਾਂ ਲਾਭਪਾਤਰੀਆਂ (ਇੰਡਸਟਰੀ) ਵੱਲੋਂ ਆਪਣੇ ਹਿੱਸੇ ਦੇ 102.84 ਲੱਖ ਰੁਪਏ ਅਗਸਤ, 2021 ਵਿੱਚ ਜਮ੍ਹਾ ਕਰਵਾਏ ਜਾ ਚੁੱਕੇ ਹਨ ।
ਉਨ੍ਹਾਂ ਸੀਈਟੀਪੀ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਡੀਪੀਆਈਆਈਟੀ ਨੂੰ ਐਸਪੀਵੀ ਨੂੰ 476.97 ਲੱਖ ਦੀ ਆਪਣੀ ਪਹਿਲੀ ਕਿਸ਼ਤ ਜਾਰੀ ਕਰਨ ਦੀ ਅਪੀਲ ਕੀਤੀ ਤਾਂ ਜੋ ਸੀਈਟੀਪੀ ਦੇ ਪ੍ਰਵਾਣਿਤ ਅਪਗ੍ਰੇਡੇਸ਼ਨ ਪ੍ਰਾਜੈਕਟ ਨੂੰ ਲਾਗੂ ਕੀਤਾ ਜਾ ਸਕੇ।
ਇਸ ਮੌਕੇ ਐਸਪੀਵੀ ਦੇ ਨੋਡਲ ਅਫ਼ਸਰ ਅਤੇ ਪੀਈਟੀ ਐਸ ਫਾਰ ਟੈਨਰੀਜ਼ ਦੇ ਪ੍ਰਸ਼ਾਸਕੀ ਅਧਿਕਾਰੀ ਕੇਸੀ. ਡੋਗਰਾ ਵੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!