JalandharPlacementPunjab

ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਵਿਖੇ ਰੋਜ਼ਗਾਰ ਮੇਲਾ 13 ਸਤੰਬਰ ਨੂੰ

ਦੱਸਵੀਂ ਬਾਰ੍ਹਵੀਂ, ਆਈਟੀਆਈ ਡਿਪਲੋਮਾ ਹੋਲਡਰ, ਗ੍ਰੈਜੂਏਟ ‘ਤੇ ਪੋਸਟ ਗ੍ਰੈਜੂਏਟ ਵਿੱਦਿਅਕ ਯੋਗਤਾ ਵਾਲੇ ਨੌਜਵਾਨ ਲੈ ਕੇ ਸਕਦੇ ਭਾਗ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ 13 ਸਤੰਬਰ ਨੂੰ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ, ਜਲੰਧਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਸੀਈਓ, ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੈਸਟੀਜ, ਹਰਬਲਾਈਫ ਨਿਊਟਰਿਸ਼ਨ, ਪਲੇਸਮੈਡਸ, ਕਰੋਸ ਲੈਂਡ ਐਜੂਕੇਸ਼ਨ, ਨਰਾਇਣੀ ਹਰਬਲ, ਐਨਆਈਆਈਟੀ, ਪੁਖਰਾਜ ਹੈਲਥ ਕੇਅਰ, ਐਕਸਿਸ ਬੈਂਕ ‘ਤੇ ਆਈਸੀਆਈਸੀਆਈ ਬੈਂਕ ਸਮੇਤ ਹੋਰ ਕਈ ਨਾਮੀ ਕੰਪਨੀਆਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪਹੁੰਚਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਦੱਸਵੀਂ, ਬਾਰ੍ਹਵੀਂ, ਆਈਟੀਆਈ, ਡਿਪਲੋਮਾ ਹੋਲਡਰ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਆਦਿ ਵਿੱਦਿਅਕ ਯੋਗਤਾ ਰੱਖਣ ਵਾਲੇ ਨੌਜਵਾਨ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਪੁਲ ਦਾ ਕੰਮ ਕਰਦੇ ਹਨ, ਜਿਨ੍ਹਾਂ ਰਾਹੀਂ ਜਿਥੇ ਨੌਜਵਾਨਾਂ ਨੂੰ ਆਪਣੀ ਯੋਗਤਾ ‘ਤੇ ਪਸੰਦ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ ਉਥੇ ਕੰਪਨੀਆਂ ਵੀ ਆਪਣੀ ਲੋੜ ਅਨੁਸਾਰ ਕਿਰਤ ਸ਼ਕਤੀ ਦੀ ਚੋਣ ਕਰ ਸਕਦੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!