JalandharPunjab

ਸੀਪੀਐਫ ਕਰਮਚਾਰੀ ਗੁਜਰਾਤ ’ਚ ਜਾ ਕੇ ਖੋਲ੍ਹਣਗੇ ਪੰਜਾਬ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ

ਜੇਕਰ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਨਾ ਕੀਤਾ ਜਾਰੀ ਤਾਂ 26 ਨਵੰਬਰ ਨੂੰ ਅਹਿਮਦਾਬਾਦ ’ਚ ਕਰਾਂਗੇ ਪੋਲ-ਖੋਲ੍ਹ ਰੈਲੀ—ਸੁਖਜੀਤ ਸਿੰਘ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਰੋਸ ਵਜੋਂ ਸੀਪੀਐਫ ਕਰਮਚਾਰੀ ਯੂਨੀਅਨ ਵਲੋਂ 26 ਨਵੰਬਰ ਨੂੰ ਗੁਜਰਾਤ ਵਿਚ ਪੰਜਾਬ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਕੀਤੀ ਜਾਵੇਗੀ। ਇਸੇ ਤਹਿਤ ਯੂਨੀਅਨ ਵੱਲੋਂ ਉਲੀਕੇ ਗਏ ਐਕਸ਼ਨ ਤਹਿਤ ਡਿਪਟੀ ਕਮਿਸ਼ਨਰ, ਜਲੰਧਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ ਰੋਸ ਪੱਤਰ ਤਹਿਸੀਲਦਾਰ ਪ੍ਰਦੀਪ ਕੁਮਾਰ ਵੱਲੋ ਪ੍ਰਾਪਤ ਕੀਤਾ ਗਿਆ। ਪ੍ਰਸ਼ਾਸ਼ਨ ਨੂੰ ਰੋਸ ਪੱਤਰ ਸੁਖਜੀਤ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਦਿੱਤਾ ਗਿਆ।
ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਹੀ ਕੀਤਾ ਹੈ ‘ਤੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ 18 ਨਵੰਬਰ ਦੀ ਕੈਬਨਿਟ ਮੀਟਿੰਗ ਵਿਚ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਤਾਂ 26 ਨਵੰਬਰ ਨੂੰ ਪੰਜਾਬ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਗੁਜਰਾਤ ਵਿਚ ਜਾ ਕੇ ਪੰਜਾਬ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹਣਗੇ ਤੇ ਉਥੇ ਜਾ ਕੇ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਵਿਰੋਧ ਕਰਕੇ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਵਿਰੁੱਧ ਕਰਕੇ ਜਿੱਤ ਪ੍ਰਾਪਤ ਨਹੀਂ ਕਰ ਸਕਦੀ। ਇਸ ਦੀ ਤਾਜ਼ਾ ਉਦਾਹਰਨ 2022 ਵਿਚ ਹੋਈਆਂ ਪੰਜਾਬ ਚੋਣਾਂ ਹਨ, ਜਿਸ ਵਿਚ ਕਰਮਚਾਰੀਆਂ ਨੇ ਕਾਂਗਰਸ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਸੀ, ਜਿਸ ਦੇ ਸਿੱਟੇ ਵਜੋਂ ਹੀ ‘ਆਪ’ ਨੂੰ ਮੌਕਾ ਮਿਲਿਆ।
ਇਸ ਮੌਕੇ ਤੇਜਿੰਦਰ ਸਿੰਘ ਨੰਗਲ, ਅਮਨਦੀਪ ਸਿੰਘ, ਸਲੂਜਾ, ਕਿਰਪਾਲ ਸਿੰਘ, ਜਸਵਿੰਦਰ ਸਿੰਘ ਸਰੋਏ, ਸੁਸੀਲ ਕੁਮਾਰ ਰਿੰਕੂ, ਰਜਤ ਮਹਾਜਨ, ਜੋਰਾਵਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਪੰਕਜ ਕੁਮਾਰ ਆਦਿ ਹਾਜਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!