
ਲੌਰੰਸ ਇੰਟਰਨੈਸ਼ਨਲ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਲੌਰੰਸ ਇੰਟਰਨੈਸ਼ਨਲ ਸਕੂਲ ਜਲੰਧਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਤਪ੍ਰਤੀਸ਼ਤ ਰਿਹਾ ਦਸਵੀਂ ਦਾ ਨਤੀਜਾ ਨੂੰ ਸੀਬੀਐਸਸੀ ਵਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਲੌਰੰਸ ਇੰਟਰਨੈਸ਼ਨਲ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ। ਜਿਸ ਵਿੱਚ ਅਰਮਾਨਜੀਤ ਸਿੰਘ ਨੇ 96.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਹਰਸ਼ਦੀਪ ਸਿੰਘ 92.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਸਤੂਤੀ ਨੇ 86.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਅਤੇ ਯਥਾਰਥ ਸੂਦ ਨੇ 84.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ, ਦੀਪਕ ਸਰੀਨ ਨੇ 82.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਚਵਾਂ ਸਥਾਨ ਅਤੇ ਅਨੁਸ਼ਕਾ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਛਠਾ ਸਥਾਨ ਹਾਸਿਲ ਕੀਤਾ।
ਸਕੂਲ ਦੇ ਚੇਅਰਮੈਨ ਜੋਧਰਾਜ ਗੁਪਤਾ ਨੇ ਸਕੂਲ ਦੇ ਮੁੱਖ ਅਧਿਆਪਿਕਾ ਮੈਡਮ ਸੋਫੀਆ ਛਤਵਾਲ ਨੇ ਸਭ ਵਿਦਿਆਰਥੀਆਂ ‘ਤੇ ਉਹਨਾਂ ਦੇ ਮਾਪਿਆਂ ਨੂੰ ਉਹਨਾਂ ਦੀ ਪ੍ਰਾਪਤੀ ਤੇ ਵਧਾਈ ਦਿੱਤੀ ਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ



