JalandharPunjab

ਸੁਰਜੀਤ ਹਾਕੀ ਸਟੇਡੀਅਮ ‘ਚ ਨਵੀਂ ਐਸਟੋਟਰਫ ਵਿਛਾਉਣ ਦਾ ਕੰਮ ਸ਼ੁਰੂ

ਸੁਰਜੀਤ ਹਾਕੀ ਸਟੇਡੀਅਮ ‘ਚ ਨਵੀਂ ਐਸਟੋਟਰਫ ਵਿਛਾਉਣ ਦਾ ਕੰਮ ਸ਼ੁਰੂ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਹਾਕੀ ਦੀ ਖੇਡ ਨੂੰ ਹੋਰ ਉਤਸ਼ਾਹਤ ਕਰਨ ਲਈ ਸਖਾਨਕ ਸੁਰਜੀਤ ਹਾਕੀ ਸਟੇਡੀਅਮ ਵਿਖੇ ਨਵੀਂ ਐਸਟੋ੍ਟਰਫ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਸੁਰਜੀਤ ਹਾਕੀ ਸੁਸਾਇਟੀ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ, ‘ਤੇ ਚੀਫ਼ ਪੀਆਰਓ ਸੁਰਿੰਦਰ ਸਿੰਘ ਭਾਪਾ ਵੱਲੋਂ ਜਾਰੀ ਸਾਂਝੇ ਬਿਆਨ ‘ਚ ਕਿਹਾ ਗਿਆ ਹੈ ਕਿ ਪੰਜਾਬ ਦੇ ਖੇਡਾਂ ‘ਤੇ ਯੁਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ, ਵੱਲੋਂ ਰਾਜ ‘ਚ ਜ਼ਮੀਨੀ ਪੱਧਰ ‘ਤੇ ਹਾਕੀ ਨੂੰ ਉਤਸ਼ਾਹਿਤ ਕਰਨ ਦੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਅੱਜ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਚ ਨਵੀਂ ਐਸਟ੍ਰੋਟਰਫ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹਾਲ ਹੀ ‘ਚ ਨਿਯੁਕਤ ਕੀਤੇ ਗਏ ਚੀਫ ਹਾਕੀ ਕੋਚ ਓਲੰਪੀਅਨ ‘ਤੇ ਦਰੋਣਾਚਾਰੀਆ ਐਵਾਰਡੀ ਰਾਜਿੰਦਰ ਸਿੰਘ, ਸੁਰਜੀਤ ਹਾਕੀ ਅਕੈਡਮੀ ਜਲੰਧਰ ਦੇ ਅਹੁਦੇਦਾਰ ਤੇ ਖਿਡਾਰੀਆਂ ਨੇ ਅਰਦਾਸ ਕਰਕੇ ਨਵੀਂ ਐਸਟਰੋਟਰਫ ਲਗਾਉਣ ਦਾ ਕੰਮ ਆਪਣੀ ਹਾਜ਼ਰੀ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲਰ ਬੰਟੀ ਨੀਲਕੰਠ, ਸੁਰਜੀਤ ਹਾਕੀ ਸੁਸਾਇਟੀ ਦੇ ਚੀਫ ਪੀਆਰਓ ਸੁਰਿੰਦਰ ਸਿੰਘ ਭਾਪਾ, ਸੰਯੁਕਤ ਸਕੱਤਰ ਰਣਬੀਰ ਸਿੰਘ ਰਾਣਾ ਟੁੱਟ, ਗੁਰਵਿੰਦਰ ਸਿੰਘ ਗੁੱਲੂ, ਕੋਚ ਦਵਿੰਦਰ ਸਿੰਘ, ਯਾਦਵਿੰਦਰ ਸਿੰਘ ਜੋਨੀ, ਰਾਜਿੰਦਰ ਕੁਮਾਰ ਸ਼ਰਮਾ, ਅਵਤਾਰ ਸਿੰਘ ਪਿੰਕਾ, ਸੁਰਿੰਦਰ ਸਿੰਘ ਔਜਲਾ, ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!