Latest News

ਸੂਬੇ ਦੀ ਤਰੱਕੀ ‘ਚ ਸਹਿਕਾਰਤਾ ਲਹਿਰ ਦਾ ਵਡਮੁੱਲਾ ਯੋਗਦਾਨ—ਸਾਂਸਦ ਸੰਤੋਖ ਸਿੰਘ ਚੌਧਰੀ

ਕਿਹਾ, ਪੰਜਾਬ ਸਰਕਾਰ ਨੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਵੱਡੇ ਉਪਰਾਲੇ ਕੀਤੇ

68ਵੇਂ ਸਹਿਕਾਰੀ ਸਪਤਾਹ ਦਿਵਸ ਸਮਾਗਮ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਦਾ ਦਿੱਤਾ ਸੱਦਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਸਹਿਕਾਰਤਾ ਲਹਿਰ ਨੇ ਵਡਮੁੱਲਾ ਯੋਗਦਾਨ ਪਾਇਆ ਹੈ। ਇਹ ਪ੍ਰਗਟਾਵਾ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਵੀਰਵਾਰ ਨੂੰ ਸਹਿਕਾਰਤਾ ਵਿਭਾਗ, ਜਲੰਧਰ ਵੱਲੋਂ ਰੈਡ ਕਰਾਸ ਭਵਨ ਵਿਖੇ 68ਵੇਂ ਸਹਿਕਾਰੀ ਸਪਤਾਹ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰਤਾ ਲਹਿਰ ਅਤੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਵੱਲੋਂ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਲਈ ਵੱਡੇ ਪੱਧਰ ‘ਤੇ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਇਸ ਮੌਕੇ ਸਹਿਕਾਰੀ ਬੈਂਕਾਂ ਦੇ ਮਹੱਤਵ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਜਿਥੇ ਕਿਸਾਨਾਂ ਨੂੰ ਸਸਤੀਆਂ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਤੋਂ ਨਿਜਾਤ ਦਿਵਾਈ ਗਈ ਹੈ, ਉਥੇ ਸਹਿਕਾਰਤਾ ਵਿਭਾਗ ਨਾਲ ਜੁੜੇ ਮਾਰਕਫੈੱਡ ਅਤੇ ਮਿਲਕਫੈੱਡ ਵਰਗੇ ਅਦਾਰਿਆਂ ਵੱਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਸੈਲਫ ਗਰੁੱਪ ਬਣਾ ਕੇ ਉਨ੍ਹਾਂ ਨੂੰ ਆਚਾਰ, ਮੁਰੱਬੇ, ਚਟਨੀਆਂ ਆਦਿ ਬਣਾਉਣ ਦੀ ਟ੍ਰੇਨਿੰਗ ਦੇਣ ਉਪਰੰਤ ਸਸਤੀਆਂ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾ ਕੇ ਮਹਿਲਾ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਸੰਸਦ ਮੈਂਬਰ ਨੇ ਕਿਸਾਨਾਂ ਨੂੰ ਸਾਫ਼-ਸੁਥਰੇ ਵਾਤਾਵਰਣ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੀ ਵਰਤੋਂ ਨਾਲ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰੀਏ। ਇਸ ਮੌਕੇ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਚੌਧਰੀ ਦਾ ਸਨਮਾਨ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਚੌਧਰੀ ਨੇ ਇਸ ਮੌਕੇ ਵਿਭਾਗ ਨਾਲ ਜੁੜੇ ਵੱਲੋਂ ਤਿਆਰ ਕੀਤੇ ਜਾਂਦੇ ਸਾਮਾਨ ਦੀ ਪ੍ਰਦਰਸ਼ਨੀ ਅਤੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦਾ ਵੀ ਜਾਇਜ਼ਾ ਲਿਆ।
ਅਖੀਰ ਵਿੱਚ ਡਿਪਟੀ ਰਜਿਸਟਰਾਰ ਡਾ. ਜਗਜੀਤ ਸਿੰਘ ਨੇ ਸੰਸਦ ਮੈਂਬਰ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕਰਦਿਆਂ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਅਤੇ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਡਾ. ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਰਜਿਸਟਰਾਰ ਫਿਲੌਰ ਮਲਕੀਤ ਸਿੰਘ, ਸਹਾਇਕ ਰਜਿਸਟਰਾਰ, ਜਲੰਧਰ 1 ‘ਤੇ 2 ਰੋਹਿਤ ਕੁਮਾਰ, ਸ਼ੂਗਰ ਮਿੱਲ ਨਕੋਦਰ ਦੇ ਜਨਰਲ ਮੈਨੇਜਰ ਆਈਪੀਐਸ ਭਾਟੀਆ ‘ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ, ਸਕੱਤਰ ਅਤੇ ਮੈਂਬਰ ਮੌਜੂਦ ਸਨ।

 

 

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!