Punjab

ਸੇਵਾਮੁਕਤ ਅਫ਼ਸਰਾਂ ਵੱਲੋਂ ਜ਼ਿਲ੍ਹਾ ਰਾਹਤ ਸੁਸਾਇਟੀ ਵਿੱਚ 70 ਹਜ਼ਾਰ ਰੁਪਏ ਦਾ ਯੋਗਦਾਨ

ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਿੱਚ ਦਾਨੀ ਸੱਜਣਾਂ ਵੱਲੋਂ ਪਾਏ ਯੋਗਦਾਨ ਦੀ ਕੀਤੀ ਸ਼ਲਾਘਾ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਸੇਵਾਮੁਕਤ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਲੜਾਈ ਵਿਚ ਆਪਣਾ ਯੋਗਦਾਨ ਪਾਉਂਦਿਆਂ ਅੱਜ ਜ਼ਿਲ੍ਹਾ ਰਾਹਤ ਫੰਡ ਵਿੱਚ 70,000 ਰੁਪਏ ਦੀ ਸਹਾਇਤਾ ਰਾਸ਼ੀ ਦਾਨ ਕੀਤੀ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਸਹਾਇਤਾ ਰਾਸ਼ੀ ਸੌਂਪਦਿਆਂ ਐਸੋਸੀਏਸ਼ਨ ਦੇ ਮੈਂਬਰਾਂ ਨੇ ਵਿਸ਼ਵ ਸਿਹਤ ਸੰਕਟ ਦੌਰਾਨ ਵਾਇਰਸ ਦੀ ਰੋਕਥਾਮ ‘ਤੇ ਕੀਮਤੀ ਜਾਨਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਪਾਵਰ ਆਫੀਸਰਜ਼ ਕਲੱਬ ਜਲੰਧਰ ਦੇ ਪ੍ਰਧਾਨ ਇੰਜ,
ਏ.ਕੇ ਕੁੰਦਰਾ ਨੇ ਕਿਹਾ ਕਿ ਸਮਾਜ ਦੇ ਸਮੂਹਿਕ ਯਤਨਾਂ ਅਤੇ ਜ਼ਿੰਮੇਵਾਰ ਨਾਗਰਿਕ ਬਣ ਕੇ ਹੀ ਇਸ ਮਹਾਂਮਾਰੀ ‘ਤੇ ਫ਼ਤਹਿ ਪ੍ਰਾਪਤ ਕੀਤੀ ਜਾ ਸਕਦੀ ਹੈ। ਸਮੇਂ ਦੀ ਲੋੜ ਹੈ ਕਿ ਹਰੇਕ ਨਾਗਰਿਕ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ। ਜਨਰਲ ਸਕੱਤਰ ਇੰਜ. ਯੂ.ਸੀ ਸਰੋਆ ਨੇ ਦੱਸਿਆ ਕਿ ਸੇਵਾਮੁਕਤ ਅਧਿਕਾਰੀ ਅਜਿਹੇ ਨੇਕ ਕਾਰਜਾਂ ਲਈ ਅਕਸਰ ਆਪਣੀਆਂ ਪੈਨਸ਼ਨਾਂ ਵਿੱਚੋਂ ਯੋਗਦਾਨ ਪਾਉਂਦੇ ਰਹਿੰਦੇ ਹਨ, ‘ਤੇ ਅੱਜ ਐਸੋਸੀਏਸ਼ਨ ਦੇ ਕਰੀਬ 21 ਮੈਂਬਰਾਂ ਵੱਲੋਂ ਜ਼ਿਲ੍ਹਾ ਰਾਹਤ ਸੁਸਾਇਟੀ ਵਿੱਚ ਇਹ ਨਿਮਾਣਾ ਜਿਹਾ ਯੋਗਦਾਨ ਪਾਇਆ ਗਿਆ ਹੈ।
ਚੱਲ ਰਹੇ ਸੰਕਟ ਦੌਰਾਨ ਦਾਨੀ ਸੱਜਣਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਨਾ ਸਿਰਫ਼ ਪ੍ਰਸ਼ਾਸਨ ਲਈ ਮਦਦਗਾਰ ਸਾਬਤ ਹੁੰਦੀਆਂ ਹਨ, ਸਗੋਂ ਦੂਸਰਿਆਂ ਵਿਚ ਵੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਕਾਰਜ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਪ੍ਰਾਪਤ ਕਰਨ ਵਿੱਚ ਸਹਾਈ ਸਾਬਤ ਹੁੰਦੇ ਹਨ। ਉਨ੍ਹਾਂ ਇਸ ਲੜਾਈ ਵਿਚ ਗੈਰ ਸਰਕਾਰੀ ਸੰਗਠਨਾਂ ‘ਤੇ ਵਿਅਕਤੀਆਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਰਫ਼ ਸਮੂਹਿਕ ਯਤਨਾਂ ਨਾਲ ਹੀ ਸਾਰਥਕ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!