
*ਸਮ੍ਰਿਤੀ ਭੱਲਾ 8.39 ਐਸਜੀਪੀਏ ਲੈ ਕੇ ਪਹਿਲੇ ਸਥਾਨ ’ਤੇ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਕਰਵਾਏ ਰਹੇ ਬੈਚਲਰ ਆਫ ਸਾਇੰਸ ਇਨ ਆਈਟੀ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ (ਰਿਟਾ) ਦਲਵਿੰਦਰ ਸਿੰਘ ਨੇ ਦੱਸਿਆ ਕਿ ਬੀਐਸਸੀ ਆਈਟੀ ਦੇ ਤੀਜੇ ਸਮੈਸਟਰ ਵਿੱਚ ਸਮ੍ਰਿਤੀ ਭੱਲਾ ਨੇ 8.39 ਐਸਜੀਪੀਏ ਸਮੈਸਟਰ ਗਰੇਡ ਪੁਆਇੰਟ ਐਵਰੇਜ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਅੰਕਿਤ ਨੇ 8.30 ਐਸਜੀਪੀਏ ਲੈ ਕੇ ਦੂਜਾ ਅਤੇ ਮਨਜੋਤ ਸਿੰਘ ਨੇ 8.22 ਐਸਜੀਪੀਏ ਲੈ ਕੇ ਤੀਜਾ ਸਥਾਨ ਹਾਸਲ ਕੀਤਾ।
ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ ਮੁਖੀ, ਕੰਪਿਊਟਰ ਵਿਭਾਗ, ਪ੍ਰੋ. ਸੰਦੀਪ ਕੌਰ, ਪ੍ਰੋ. ਭਾਵਨਾ ਮਹਾਜਨ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।
ਵਿਕਾਸ ਕੁਮਾਰ, ਸੁਪਰਡੈਂਟ ਨੇ ਵੀ ਅਕੈਡਮਿਕ ਸਟਾਫ਼ ਵੱਲੋਂ ਕਰਵਾਈ ਗਈ ਮਿਹਨਤ ਦੀ ਪ੍ਰਸ਼ੰਸਾ ਕੀਤੀ।



