EducationJalandharPunjab

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦਾ ਬੀਐਸਈ, ਆਈਟੀ ਦੇ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਸਮਰਿਤੀ ਭੱਲਾ ਨੇ 8.43 ਐਸਜੀਪੀਏ ਲੈ ਕੇ ਕੀਤਾ ਪਹਿਲਾ ਸਥਾਨ ਹਾਸਲ                                                         ਜਲੰਧਰ (ਅਮਰਜੀਤ ਸਿੰਘ ਲਵਲਾ)                        ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਕਰਵਾਏ ਰਹੇ ਬੈਚਲਰ ਆਫ ਸਾਇੰਸ ਇਨ ਆਈਟੀ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਰਿਟਾ, ਦਲਵਿੰਦਰ ਸਿੰਘ ਨੇ ਦੱਸਿਆ ਕਿ ਬੀਐਸਸੀ, ਆਈਟੀ, ਦੇ ਦੂਜੇ ਸਮੈਸਟਰ ਵਿੱਚ ਸਮਰਿਤੀ ਭੱਲਾ ਨੇ 8.43 ਐਸਜੀਪੀਏ, ਸਮੈਸਟਰ ਗਰੇਡ ਪੁਆਇੰਟ ਐਵਰੇਜ, ਲੈ ਕੇ ਪਹਿਲਾ, ਮਨਜੋਤ ਸਿੰਘ ਨੇ 8.24 ਐਸਜੀਪੀਏ, ਲੈ ਕੇ ਦੂਜਾ ਅਤੇ ਅੰਕਿਤ ਨੇ 7.90 ਐਸਜੀਪੀਏ, ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ ਕੰਪਿਊਟਰ ਵਿਭਾਗ ਦੇ ਮੁਖੀ, ਪ੍ਰੋ. ਸੰਦੀਪ ਕੌਰ, ਪ੍ਰੋ. ਭਾਵਨਾ ਮਹਾਜਨ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਵਿਕਾਸ ਕੁਮਾਰ, ਸੁਪਰਡੈਂਟ ਨੇ ਵੀ ਅਕੈਡਮਿਕ ਸਟਾਫ਼ ਵੱਲੋਂ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!