JalandharPunjab

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਬੇਸਿਕ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ

3 ਮਹੀਨੇ ਦੇ ਬੇਸਿਕ ਕੰਪਿਊਟਰ ਕੋਰਸ ਦੀ ਕੀਤੀ ਸ਼ੁਰੂਆਤ ਜਲੰਧਰ (ਅਮਰਜੀਤ ਸਿੰਘ ਲਵਲਾ)

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਅਧੀਨ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ 2 ਅਗਸਤ 2021 ਤੋਂ ਤਿੰਨ ਮਹੀਨੇ ਦੇ ਬੇਸਿਕ ਕੰਪਿਊਟਰ ਕੋਰਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਲਈ ਦਾਖਲਾ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ (ਰਿਟਾ) ਨੇ ਦੱਸਿਆ ਕਿ ਇਸ ਕੋਰਸ ਵਿੱਚ ਦਾਖਲਾ ਲੈਣ ਦੀ ਆਖਿਰੀ ਮਿਤੀ 2 ਅਗਸਤ 2021 ਹੈ ਜਦਕਿ ਘੱਟੋ-ਘੱਟ ਵਿੱਦਿਅਕ ਯੋਗਤਾ ਦੱਸਵੀਂ ਪਾਸ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਸਾਬਕਾ ਸੈਨਿਕਾਂ ‘ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ।
ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਸ ਕੋਰਸ ਵਿੱਚ ਵਿਦਿਆਰਥੀਆਂ ਨੂੰ ਐਮਐਸ ਵਰਡ, ਐਮਐਸ ਐਕਸਲ, ਐਮਐਸ ਪਾਵਰ ਪੁਆਇੰਟ, ਪ੍ਰਿਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫੋਨ ਨੰਬਰ 94786-18790, 84279-68374, 62398-80841, 0181-2452290 ‘ਤੇ ਸਵੇਰੇ 9 ਤੋਂ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!