Punjab

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਪੀਜੀਡੀਸੀਏ ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਕਵਿਤਾ ਨੇ 7.83 ਐਸਜੀਪੀਏ ਲੈ ਕੇ ਪਹਿਲਾ ਸਥਾਨ ਕੀਤਾ ਹਾਸਲ
ਜਲੰਧਰ(ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅੰਦਰ ਚਲਾਏ ਜਾ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ’ ਜਲੰਧਰ ਵਿੱਚ ਚੱਲ ਰਹੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ (ਪੀਜੀਡੀਸੀਏ) ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦੇ ਡਾਇਰੈਕਟਰ ਕਰਨਲ (ਰਿਟਾ) ਦਲਵਿੰਦਰ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਪੀਜੀਡੀਸੀਏ ਦੇ ਪਹਿਲੇ ਸਮੈਸਟਰ ਵਿੱਚ ਕਵਿਤਾ ਨੇ 7.83 ਐਸਜੀਪੀਏ (ਸਮੈਸਟਰ ਗਰੇਡ ਪੁਆਇੰਟ ਐਵਰੇਜ) ਲੈ ਕੇ ਪਹਿਲਾ ਅਤੇ ਨਿਤੇਸ਼ ਨੇ 7.04 ਐਸਜੀਪੀਏ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ।

ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੈਨਿਕ ਇੰਸਟੀਚਿੂਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ) ਪ੍ਰੋ. ਭਾਵਨਾ ਮਹਾਜਨ, ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਵਿਕਾਸ ਕੁਮਾਰ ਸੁਪਰਡੰਟ ਨੇ ਵੀ ਇੰਸਟੀਚਿਊਟ ਦੇ ਅਕੈਡਮਿਕ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!