Latest News

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਐਮਐਸਸੀ (ਆਈਟੀ) ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ ਵਿੱਚ ਚੱਲ ਰਹੇ ਮਾਸਟਰ ਆਫ਼ ਸਾਇੰਸ (ਆਈਟੀ) ਦੇ ਪਹਿਲੇ ਸਮੈਸਟਰ ਦਾ ਨਤੀਜਾਸ਼ 100 ਫੀਸਦੀ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਡਾਇਰੈਕਟਰ, ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਕਰਨਲ (ਰਿਟਾ) ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ’ ਜਲੰਧਰ ਵਿੱਚ ਚੱਲ ਰਹੇ ਮਾਸਟਰ ਆਫ਼ ਸਾਇੰਸ (ਆਈਟੀ) ਦੇ ਪਹਿਲੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ।


ਉਨ੍ਹਾਂ ਦੱਸਿਆ ਕਿ ਐਮਐਸਸੀ (ਆਈਟੀ) ਦੇ ਪਹਿਲੇ ਸਮੈਸਟਰ ਵਿੱਚ ਸਿਮਰਨਜੀਤ ਨੇ 7.50 ਐਸਜੀਪੀਏ (ਸਮੈਸਟਰ ਗਰੇਡ ਪੁਆਇੰਟ ਐਵਰੇਜ) ਲੈ ਕੇ ਪਹਿਲਾ, ਹਨੀਸ਼ਾ ਰਾਏ ਨੇ 7.33 ਐਸਜੀਪੀਏ ਲੈ ਕੇ ਦੂਜਾ ਅਤੇ ਦਲਜੀਤ ਕੌਰ ਨੇ 6.21 ਐਸਜੀਪੀਏ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸੈਨਿਕ ਇੰਸਟੀਚਿੂਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ,ਜਲੰਧਰ ਦੇ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਸੈਣੀ, ਪ੍ਰੋ.ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ) ਪ੍ਰੋ. ਭਾਵਨਾ ਮਹਾਜਨ, ਵਿਕਾਸ ਕੁਮਾਰ ਸੁਪਰੰਡਟ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਉਨ੍ਹਾਂ ਅਕੈਡਮਿਕ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਆ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!