JalandharPunjab

ਸੈਨਿਕ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਦੇ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਪਾਇਆ ਜਾ ਰਿਹੈ ਅਹਿਮ ਯੋਗਦਾਨ—ਕਰਨਲ ਦਲਵਿੰਦਰ ਸਿੰਘ

ਐਮਐਸਸੀ, ਬੀਐਸਸੀ ‘ਤੇ ਪੀਜੀਡੀਸੀਏ ਲਈ ਦਾਖ਼ਲਾ ਸ਼ੁਰੂ
ਜਲੰਧਰ, 10 ਅਗਸਤ (ਅਮਰਜੀਤ ਸਿੰਘ ਲਵਲਾ)
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੇਂਟ ਐਂਡ ਟੈਕਨਾਲੌਜੀ, ਜਲੰਧਰ ਸੇਵਾ ਕਰ ਰਹੇ ਅਤੇ ਸਾਬਕਾ ਸੈਨਿਕਾਂ, ਐਸਸੀ, ਐਸਟੀ ਅਤੇ ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ -ਕਮ- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ (ਰਿਟਾ) ਨੇ ਦੱਸਿਆ ਕਿ ਸੈਨਿਕ ਇੰਸਟੀਚਿਊਟ ਵੱਲੋਂ ਉਕਤ ਵਰਗ ਦੇ ਬੱਚਿਆਂ ਨੂੰ ਪੇਸ਼ੇਵਰ ਅਤੇ ਡਿਗਰੀ ਕੰਪਿਊਟਰ ਕੋਰਸਾਂ ਦੀ ਸਿਖਲਾਈ ਪ੍ਰਦਾਨ ਕਰਕੇ ਰੋਜ਼ਾਗਰ ਦੇ ਯੋਗ ਬਣਾਉਣ ਤੋਂ ਇਲਾਵਾ ਵਿਦਿਆਰਥੀਆਂ ਦੇ ਸ਼ਖ਼ਸੀਅਤ ਨਿਰਮਾਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਸੈਨਿਕ ਇੰਸਟੀਚਿਊਟ ਆਈਕੇਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ ਅਤੇ ਇਥੇ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ, ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਅਤੇ ਸਿਰਫ਼ ਨਾ ਮਾਤਰ ਪ੍ਰਬੰਧਕੀ ਖ਼ਰਚੇ ਹੀ ਲਏ ਜਾਂਦੇ ਹਨ। ਉਨ੍ਹਾਂ ਸੇਵਾ ਕਰ ਰਹੇ ਸੈਨਿਕਾਂ, ਸਾਬਕਾਂ ਸੈਨਿਕਾਂ ਅਤੇ ਐਸਸੀ, ਐਸਟੀ ਅਤੇ ਗਰੀਬ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਸਥਾ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਦੇਸ਼ ਅਤੇ ਸੂਬੇ ਦੀ ਆਰਥਿਕ ‘ਤੇ ਸਮਾਜਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਨਿਕ ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਵੱਲੋਂ ਬੀਐਸਸੀ (ਆਈਟੀ) ਐਮਐਸਸੀ (ਆਈਟੀ) ਪੀਜੀਡੀਸੀਏ ਅਤੇ ਬੇਸਿਕ ਕੰਪਿਊਟਰ ਕੋਰਸ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕੋਰਸਾਂ ਲਈ ਦਾਖਲਾ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੀਐਸਸੀ (ਆਈਟੀ) ਲਈ ਘੱਟ ਤੋਂ ਘੱਟ ਯੋਗਤਾ 12ਵੀਂ ਪਾਸ ਹੈ ਅਤੇ ਐਮਐਸਸੀ (ਆਈਟੀ) ਲਈ ਪੀਜੀਡੀਸੀਏ, ਗ੍ਰੈਜੂਏਸ਼ਨ, ਪੀਜੀਡੀਸੀਏ ਲਈ ਗ੍ਰੈਜੂਏਸ਼ਨ ਅਤੇ ਬੇਸਿਕ ਕੰਪਿਊਟਰ ਲਈ ਯੋਗਤਾ 10ਵੀਂ ਪਾਸ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਸੈਨਿਕ ਇੰਸਟੀਚਿਊਟ ਵਿਖੇ ਕਰਵਾਏ ਜਾ ਰਹੇ ਵੱਖ-ਵੱਖ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94786-18790, 84279-68374, 62398-80841 ਅਤੇ ਟੈਲੀਫੋਨ ਨੰਬਰ 0181-2452290 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਆ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਸੀਟਾਂ ਸੀਮਤ ਹਨ, ਇਸ ਲਈ ਇਥੇ ਦਾਖਲਾ ਪਹਿਲ ਦੇ ਅਧਾਰ ’ਤੇ ਹੀ ਹੋਵੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!