JalandharPlacementPunjab

ਸੈਨਿਕ ਵੋਕੇਸ਼ਨ ਟਰੇਨਿੰਗ ਸੈਂਟਰ ‘ਚ 11 ਮਹੀਨਿਆਂ ਲਈ ਹੋਵੇਗੀ ਠੇਕੇ ਦੇ ਅਧਾਰ ‘ਤੇ ਸਟਾਫ਼ ਦੀ ਭਰਤੀ

ਸੈਨਿਕ ਵੋਕੇਸ਼ਨ ਟਰੇਨਿੰਗ ਸੈਂਟਰ ‘ਚ ਠੇਕੇ ਦੇ ਅਧਾਰ ‘ਤੇ ਸਟਾਫ਼ ਦੀ ਭਰਤੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ, ਜਲੰਧਰ ਵਿਖੇ 11 ਮਹੀਨੇ ਲਈ ਠੇਕੇ ਦੇ ਆਧਾਰ ‘ਤੇ ਸਟਾਫ਼ ਦੀ ਨਿਯੁਕਤੀ ਕੀਤੀ ਜਾਣੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਰਿਟਾ, ਨੇ ਦੱਸਿਆ ਕਿ 11 ਮਹੀਨੇ ਲਈ ਠੇਕੇ ਦੇ ਅਧਾਰ ‘ਤੇ ਐਜੂਕੇਸ਼ਨ ਇੰਸਟਰੱਕਟਰ , ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ ਪੀਟੀਆਈ ਅਤੇ ਪਾਰਟ ਟਾਈਮ ਕਲਰਕ ਦੀ ਨਿਯੁਕਤੀ ਕੀਤੀ ਜਾਣੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਦੀਆਂ ਦੋ ਅਸਾਮੀਆਂ ਹਨ, ਜਿਸ ਲਈ ਉਮੀਦਵਾਰ ਦੀ ਯੋਗਤਾ ਰਿਟਾਇਰਡ ਜੇਸੀਓ, ਹਵਲਦਾਰ, ਆਰਮੀ ਐਜੂਕੇਸ਼ਨ ਕੋਰ, ਜਾਂ ਸਾਬਕਾ ਸੈਨਿਕ ਜਾਂ ਸਾਬਕਾ ਸੈਨਿਕ ਦੇ ਆਸ਼ਰਿਤ ਸਾਇੰਸ ‘ਤੇ ਹਿਸਾਬ ਵਿਸ਼ੇ ਨਾਲ ਗ੍ਰੈਜੂਏਟ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ, ਪੀਟੀਆਈ ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਨਾਲ ਲਾਂਗ ਪੀਟੀ ਕੁਆਲੀਫਾਈਡ ਕੋਰਸ ਮੈਡੀਕਲ ਸ਼ੇਪ ਵਨ ਹੋਵੇ ਅਤੇ ਪਾਰਟ ਟਾਈਮ ਕਲਰਕ ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਕਲਰਕ ਜੀਡੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਨੂੰ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਅਤੇ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ ਪੀਟੀਆਈ ਨੂੰ ਪ੍ਰਤੀ ਮਹੀਨਾ 12 ਹਜ਼ਾਰ ਰੁਪਏ ਮਾਣ ਭੱਤਾ ਅਤੇ ਪਾਰਟ ਟਾਈਮ ਕਲਰਕ ਨੂੰ 8500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਵੇਰਵਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕਿਟ, ਲਾਡੋਵਾਲੀ ਰੋਡ, ਜਲੰਧਰ ਵਿਖੇ 17 ਅਕਤੂਬਰ 2021 ਸ਼ਾਮ 5 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਤਰਜੀਹ ਦਿੱਤੀ ਜਾਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!