Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਐਨਡੀਯੂ ਲੱਧੇਵਾਲੀ ਵਿਖੇ ਆਨਲਾਈਨ ਡੈਕਲਾਮੇਸ਼ਨ ਮੁਕਾਬਲੇ ਕਰਵਾਇਆ

ਕਾਨੂੰਨ ਵਿਭਾਗ ਦੀ ਸੰਦੀਪ ਕੁਮਾਰੀ ਨੇ ਪਹਿਲਾ ਸਥਾਨ ਕੀਤਾ ਹਾਸਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਲੱਧੇਵਾਲੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਵਿਚ ਇਕ ਅੰਤਰ ਵਿਭਾਗ ਆਨਲਾਈਨ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕੈਂਪਸ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੁਕਾਬਲੇ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ‘ਤੇ ਉਪਦੇਸ਼ ਸੀ, ਜਿਸ ਵਿੱਚ ਕਾਨੂੰਨ ਵਿਭਾਗ (ਐਲਐਲਬੀ ਦੂਸਰਾ ਸਮੈਸਟਰ) ਦੀ ਸੰਦੀਪ ਕੁਮਾਰੀ ਨੇ ਪਹਿਲਾ, ਕੰਪਿਊਟਰ ਸਾਇੰਸਜ਼ ‘ਤੇ ਇਲੈਕਟ੍ਰਾਨਿਕਸ ਵਿਭਾਗ (ਬੀਟੈਕ, ਛੇਵਾਂ ਸਮੈਸਟਰ) ਦੀ ਮਿਹਰਦੀਪ ਸੇਠੀ ਨੇ ਦੂਜਾ ਅਤੇ ਕੰਪਿਊਟਰ ਸਾਇੰਸਜ਼ ਅਤੇ ਇਲੈਕਟ੍ਰਾਨਿਕਸ ਵਿਭਾਗ (ਬੀਟੈਕ, ਦੂਜਾ ਸਮੈਸਟਰ) ਦੀ ਉਮੰਗਦੀਪ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਕੈਂਪਸ ਦੇ ਐਸੋਸੀਏਟ ਡੀਨ ਡਾ. ਜਯੋਤੀਸ਼ ਮਲਹੋਤਰਾ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ, ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਫਲਸਫੇ ਤੋਂ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ, ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਦੀਆਂ ਹਨ।
ਡਾ. ਪੰਕਜਦੀਪ ਵੱਲੋਂ ਆਨਲਾਈਨ ਪ੍ਰੋਗਰਾਮ ਦਾ ਤਾਲਮੇਲ ਕੀਤਾ ਗਿਆ। ਜਦਕਿ ਡਾ. ਨਮਰਤਾ ਜੋਸ਼ੀ, ਡਾ. ਰੂਪਮਾ ਜਗੋਤਾ, ਡਾ. ਵਰਿੰਦਰ ਸਿੰਘ, ਡਾ. ਵਨੀਤਾ ਖੰਨਾ, ਡਾ. ਹਰਮਿੰਦਰ ਕੌਰ, ਅਤੇ ਹੋਰਾਂ ਨੇ ਵੀ ਪ੍ਰੋਗਰਾਮ ਵਿੱਚ ਹਾਜ਼ਰੀ ਲਵਾਈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਧਾਰਮਿਕ ਸਰਗਰਮੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਤ ਮੁਕਾਬਲੇ ਸ਼ਾਮਲ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!