JalandharPunjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜੀਐਨਡੀਯੂ ਕੈਂਪਸ ਲੱਧੇਵਾਲੀ ‘ਚ ਕਰਵਾਇਆ ਆਨਲਾਈਨ ਸਕੈਚਿੰਗ ‘ਤੇ ਸਲੋਗਨ ਲੇਖਨ ਮੁਕਾਬਲਾ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਕਰਵਾਇਆ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਲੱਧੇਵਾਲੀ ਵਿਖੇ ਅੰਤਰ-ਵਿਭਾਗ ਆਨਲਾਈਨ ਸਕੈਚਿੰਗ ਅਤੇ ਸਲੋਗਨ ਲੇਖਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕੈਂਪਸ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ।
ਮੁਕਾਬਲੇ ਵਿੱਚ ਕਾਨੂੰਨ ਵਿਭਾਗ ਦੇ ਨਿਸ਼ਾਂਤ, ਸਵਮਜੀਤ ਕੌਰ ਅਤੇ ਹਰਮਨ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਇਸੇ ਵਿਭਾਗ ਦੀ ਅਮਨਦੀਪ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ।
ਇਸ ਮੌਕੇ ਕੈਂਪਸ ਦੇ ਐਸੋਸੀਏਟ ਡੀਨ ਜਯੋਤੀਸ਼ ਮਲਹੋਤਰਾ ਨੇ ਕਿਹਾ ਗੁਰੂ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਧਾਰਮਿਕ ਸਰਗਰਮੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਿਤ ਮੁਕਾਬਲੇ ਸ਼ਾਮਲ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!