JalandharPunjab

ਸੰਗੀਤ ਦੀ ਰਾਣੀ ਲਤਾ ਮੰਗੇਸ਼ਕਰ ਦੀਦੀ ਦੇ ਦੇਹਾਂਤ ‘ਤੇ ਜੀਵਨ ਗੁਪਤਾ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

*ਭਾਜਪਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵਲੋਂ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ*
ਜਲੰਧਰ (ਅਮਰਜੀਤ ਸਿੰਘ ਲਵਲਾ)
ਕਈ ਦਹਾਕਿਆਂ ਤੱਕ ਲੋਕਾਂ ਦੇ ਦਿਲਾਂ-ਦਿਮਾਗ਼ਾਂ ‘ਤੇ ਰਾਜ ਕਰਨ ਵਾਲੀ ਦੁਨੀਆ ਦੀ ਮਸ਼ਹੂਰ ਗਾਇਕਾ, ਜਿਨ੍ਹਾਂ ਨੇ ਆਪਣੀ ਸਾਰੀ ਉਮਰ ਸੰਗੀਤ ਦੀ ਦੁਨੀਆ ‘ਚ ਬੇਮਿਸਾਲ ਯੋਗਦਾਨ ਪਾਇਆ, ਸਤਿਕਾਰਯੋਗ ਲਤਾ ਮੰਗੇਸ਼ਕਰ ਦੇ ਅਕਾਲ ਚਲਾਣੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਤਾ ਦੀਦੀ ਦੇ ਪਰਿਵਾਰ ਅਤੇ ਸਮੂਹ ਪ੍ਰਸ਼ੰਸਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਗੁਪਤਾ ਨੇ ਕਿਹਾ ਕਿ ਲਤਾ ਦੀਦੀ ਦੇ ਅਕਾਲ ਚਲਾਣੇ ਨਾਲ ਸੰਗੀਤ ਜਗਤ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਗੁਪਤਾ ਨੇ ਕਿਹਾ ਕਿ ਸੰਗੀਤ ਦੇ ਖੇਤਰ ਵਿੱਚ ਉਨ੍ਹਾਂ ਦੇ ਲਾਮਿਸਾਲ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਯਾਦ ਰੱਖਣਗੀਆਂ ‘ਤੇ ਪ੍ਰੇਰਨਾ ਲੈਣਗੀਆਂ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਚਹੇਤਿਆਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!