
ਯੂਥ ਕਾਂਗਰਸ ਪ੍ਰਧਾਨ ਅੰਗਦ ਦੱਤਾ ਨੇ ਚੰਡੀਗੜ੍ਹ ਪਹੁੰਚ ਕੇ ਹਰੀਸ਼ ਚੌਧਰੀ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ‘ਤੇ ਚੰਡੀਗੜ੍ਹ ਦੇ ਕਾਂਗਰਸ ਇੰਚਾਰਜ ਬਣਨ ‘ਤੇ ਸੀਨੀਅਰ ਆਗੂ ਹਰੀਸ਼ ਚੌਧਰੀ ਦਾ ਜਲੰਧਰ ਸ਼ਹਿਰੀ ਦੇ ਯੂਥ ਕਾਂਗਰਸ ਪ੍ਰਧਾਨ ਅੰਗਦ ਦੱਤਾ ਨੇ ਚੰਡੀਗੜ੍ਹ ਪਹੁੰਚ ਕੇ ਸਵਾਗਤ ਕੀਤਾ ‘ਤੇ ਵਧਾਈ ਦਿੱਤੀ।
ਇਸ ਮੌਕੇ ਪੰਜਾਬ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਆਸ਼ੂ ਜੀ, ਕੈਪਟਨ ਸੰਦੀਪ ਸੰਧੂ, ‘ਤੇ ਵਰਿੰਦਰ ਢਿੱਲੋਂ ਮੌਜੂਦ ਸਨ। ਅੰਗਦ ਦੱਤਾ ਨੇ ਹਰੀਸ਼ ਚੌਧਰੀ ਸਮੇਤ ਸਾਰੇ ਆਗੂਆਂ ਨੂੰ ਜਲੰਧਰ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਸਾਰਿਆਂ ਨੇ ਖੁੱਲ੍ਹੇ ਦਿਲ ਨਾਲ ਜਲੰਧਰ ਆਉਣਾ ਸਵੀਕਾਰ ਕੀਤਾ ਹੈ। ਇਸ ਮੀਟਿੰਗ ਵਿੱਚ ਅੰਗਦ ਦੱਤਾ ਨੇ ਜਲੰਧਰ ਦੇ ਸਥਾਨਕ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਵੀ ਕੀਤੀ।
ਅੰਗਦ ਦੱਤਾ ਨੇ ਨੌਜਵਾਨਾਂ ਨੂੰ ਹਰ ਚੀਜ਼ ਵਿੱਚ ਅੱਗੇ ਲਿਆਉਣ ਦੀ ਬੇਨਤੀ ਕੀਤੀ ਹੈ, ਜਿਸਦੇ ਲਈ ਉਨ੍ਹਾਂ ਨੂੰ ਬਾਕੀ ਸਾਰਿਆਂ ਦਾ ਪੂਰਾ ਸਮਰਥਨ ਮਿਲਿਆ ਹੈ। ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਉਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਦੇਣਗੇ ਅਤੇ ਉਨ੍ਹਾਂ ਨੂੰ ਪੂਰੀ ਸੇਧ ਵੀ ਦੇਣਗੇ।



