JalandharPunjab

ਹੈਰੋਇਨ ‘ਤੇ ਨਸ਼ੇ ਦੀਆਂ ਗੋਲੀਆਂ ਸਣੇ ਇੱਕ ਕਾਬੂ

1 ਗ੍ਰਾਮ ਹੈਰੋਇਨ ‘ਤੇ 39 ਨਸ਼ੇ ਦੀਆਂ ਗੋਲੀਆਂ ਸਣੇ ਇੱਕ ਕਾਬੂ
ਜਲੰਧਰ (ਅਮਰਜੀਤ ਲਵਲਾ)
ਥਾਣਾ ਰਾਮਾਮੰਡੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਸੁਲੱਖਣ ਸਿੰਘ ਨੇ ਦੱਸਿਆ ਕਿ ਇਹ ਸ਼ਹਿਰ ਰਵਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਏਕਤਾ ਨਗਰ ਤੋਂ ਬਸ਼ੀਰਪੁਰਾ ਵੱਲ ਗਸ਼ਤ ਕਰ ਰਹੇ ਸਨ ਕਿ ਪੈਦਲ ਆ ਰਹੇ ਇਕ ਨੌਜਵਾਨ ਨੂੰ ਜਦ ਪੁਲਿਸ ਪਾਰਟੀ ਦੇਖੀ ਤਾਂ ਉਹ ਇਕਦਮ ਘਬਰਾ ਗਿਆ ਅਤੇ ਗਲੀ ‘ਚ ਮੁੜਨ ਲੱਗਾ ਸ਼ੱਕ ਪੈਣ ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚੋਂ 1 ਗ੍ਰਾਮ ਹੈਰੋਇਨ ਤੇ 39 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੇ ਦੀਪਕ ਕੁਮਾਰ ਉਰਫ਼ ਰਾਹੁਲ ਵਾਸੀ ਕਮਲ ਵਿਹਾਰ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਫੜੇ ਗਏ ਨੌਜਵਾਨ ਖਿਲਾਫ ਐੱਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!