AgricultureJalandharPunjab

ਹੋਰਨਾਂ ਸੂਬਿਆਂ ਤੋਂ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਦਸਤਿਆਂ ਦਾ ਗਠਨ—ਡਿਪਟੀ ਕਮਿਸ਼ਨਰ

ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ, ਖ਼ਰੀਦ ਸੀਜ਼ਨ ਦੌਰਾਨ ਜਾਰੀ ਰੱਖੀ ਜਾਵੇਗੀ ਚੈਕਿੰਗ

ਜ਼ਿਲ੍ਹੇ ਵਿੱਚ ਅਜਿਹੀਆਂ ਗਤੀਵਿਧੀਆਂ ਦੀ ਸੂਚਨਾ ਮਿਲਣ ‘ਤੇ ਅਪਰਾਧੀਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਜਲੰਧਰ (ਅਮਰਜੀਤ ਸਿੰਘ ਲਵਲਾ)
ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਗੈਰ ਕਨੂੰਨੀ ਆਮਦ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਜ਼ਿਲ੍ਹੇ ‘ਚ ਬੋਗਸ ਬਿਲਿੰਗ ਅਤੇ ਝੋਨੇ ਦੀ ਗੈਰ-ਕਨੂੰਨੀ ਆਮਦ ਨੂੰ ਰੋਕਣ ਲਈ ਵਿਸ਼ੇਸ਼ ਦਸਤਿਆਂ ਦਾ ਗਠਨ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ 24 ਘੰਟੇ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ, ਜਿੱਥੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਕਿਸੇ ਵੀ ਮਾਰਗ ‘ਤੇ ਅਜਿਹੀਆਂ ਗੈਰ ਕਨੂੰਨੀ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ।

ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਆਪਣੇ ਦਿਸ਼ਾ-ਨਿਰਦੇਸ਼ਾਂ ਵਿੱਚ ਜ਼ਿਲ੍ਹਾ ਅਧਿਕਾਰੀਆਂ ਨੂੰ ਹੋਰਨਾਂ ਸੂਬਿਆਂ ਤੋਂ ਝੋਨੇ ਦੀ ਗੈਰ-ਕਨੂੰਨੀ ਆਮਦ ਨੂੰ ਰੋਕਣ ਲਈ ਅਜਿਹੀ ਚੈਕਿੰਗਾਂ ਸ਼ੁਰੂ ਕਰਨ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਜਲੰਧਰ ਵਿੱਚੋਂ ਲੰਘਣ ਵਾਲੇ ਵਾਹਨਾਂ ਦੀ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲੌਰ ਵਿਖੇ ਇਕ ਸਥਾਈ ਚੈਕ ਪੋਸਟ ਸਥਾਪਤ ਕੀਤੀ ਗਈ ਹੈ, ਜਿੱਥੇ ਦੂਜੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਚਾਲੂ ਖ਼ਰੀਦ ਸੀਜ਼ਨ ਦੇ ਮੁਕੰਮਲ ਹੋਣ ਤੱਕ ਇਨ੍ਹਾਂ ਉਡਨ ਦਸਤਿਆਂ ਵੱਲੋਂ ਆਪਣੀ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਗੈਰ-ਕਨੂੰਨੀ ਆਮਦ ਨੂੰ ਰੋਕਣ ਦਾ ਫੈਸਲਾ ਸੂਬੇ ਦੀ ਕਿਸਾਨੀ ਦੇ ਵੱਡੇ ਹਿੱਤਾਂ ਵਿੱਚ ਲਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਅਥਾਰਟੀ ਵੱਲੋਂ ਪੰਜਾਬ ਵਿੱਚ ਝੋਨੇ ਦੀ ਗੈਰ-ਕਨੂੰਨੀ ਟਰਾਂਸਪੋਟਸ਼ਨ ਦੇ ਕਈ ਮਾਮਲੇ ਰਿਪੋਰਟ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਅਜਿਹੀਆਂ ਗਤੀਵਿਧੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!