JalandharPunjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਾਲ ਦਿਵਸ ਮੌਕੇ ਵਿਦਿਆਰਥਣਾਂ ਨੂੰ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ ਸਬੰਧੀ ਦਿੱਤੀ ਜਾਣਕਾਰੀ

ਵਿਦਿਆਰਥਣਾਂ ਨੇ ਕਾਨੂੰਨੀ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਦਾ ਕੀਤਾ ਪ੍ਰਣ
ਜਲੰਧਰ (ਅਮਰਜੀਤ ਸਿੰਘ ਲਵਲਾ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਬੈਨਰ ਹੇਠ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਇਸ ਮੁਹਿੰਮ ਦੇ ਅਖੀਰਲੇ ਦਿਨ ਬਾਲ ਦਿਵਸ ਮੌਕੇ ਐਸਡੀ ਫੁੱਲਰਵਾਨ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜਲੰਧਰ ਦੀਆਂ ਵਿਦਿਆਰਥਣਾਂ ਨਾਲ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਵਿਕਲਪੀ ਝਗੜਾ ਨਿਵਾਰਨ ਕੇਂਦਰ ਜਲੰਧਰ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਵੱਲੋਂ ਕੀਤੀ ਗਈ।

ਇਸ ਮੌਕੇ ਡਾ. ਗਗਨਦੀਪ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ 1987 ਤਹਿਤ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ ਦੀ ਮਹੱਤਤਾ, ਮੀਡੀਏਸ਼ਨ ਸੈਂਟਰ ਅਤੇ ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਵਿਦਿਆਰਥਣਾਂ ਵੱਲੋਂ ਇਹ ਪ੍ਰਣ ਕੀਤਾ ਗਿਆ ਕਿ ਉਹ ਕਾਨੂੰਨੀ ਭਲਾਈ ਸਕੀਮਾਂ ਅਤੇ ਮਹਿਕਮੇ ਦੇ ਟੋਲ ਫ੍ਰੀ ਨੰਬਰ 1968 ਬਾਰੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ, ਸਕੇ- ਸੰਬੰਧੀਆਂ ਅਤੇ ਲੋੜਵੰਦਾਂ ਨੂੰ ਜਾਣਕਾਰੀ ਦੇਣਗੇ।
ਇਸ ਉਪਰੰਤ ਵਿਕਲਪੀ ਝਗੜਾ ਨਿਵਾਰਨ ਕੇਂਦਰ ਜਲੰਧਰ ਤੋਂ ਦਫ਼ਤਰ ਡਿਪਟੀ ਕਮਿਸ਼ਨਰ ਜਲੰਧਰ ਤੱਕ ਇਕ ਪ੍ਰਭਾਤ ਫੇਰੀ ਕੱਢੀ ਗਈ, ਜਿਸ ਵਿੱਚ ਐਸਡੀ ਫੁੱਲਰਵਾਨ ਸਕੂਲ ਦੇ ਬੱਚਿਆਂ ਵੱਲੋਂ ਵੱਖ-ਵੱਖ ਸਕੀਮਾਂ ਦੇ ਸਲੋਗਨਾਂ ਨੂੰ ਦਰਸਾਉਂਦੇ ਬੈਨਰਾਂ, ਤਖਤੀਆਂ ਰਾਹੀਂ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਗਗਨਦੀਪ ਕੌਰ ਨੇ ਕਿਹਾ ਕਿ ਜਲੰਧਰ ਜਿਲ੍ਹੇ ਦੇ 11 ਬਲਾਕਾਂ ਦੇ ਪਿੰਡਾਂ ਵਿੱਚ, ਸ਼ਹਿਰ, ਕਸਬਿਆਂ ਵਿੱਚ ਸੈਮੀਨਾਰਾਂ, ਜਾਗਰੂਕਤਾ ਕੈਂਪਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜ਼ਿਲ੍ਹਾ ਜਲੰਧਰ ਦੇ ਸਕੂਲਾਂ, ਕਾਲਜਾਂ, ਚਿਲਡਰਨਸ ਹੋਮਜ਼, ਓਲਡ ਏਜ ਹੋਮਜ਼ ਅਤੇ ਕੇਂਦਰੀ ਜੇਲ ਕਪੂਰਥਲਾ ਵਿਖੇ ਵੀ ਕਾਨੂੰਨੀ ਸਹਾਇਤਾ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਅਤੇ ਕਿਸੇ ਵੀ ਤਰ੍ਹਾਂ ਦੇ ਕੇਸ ਵਿੱਚ ਕਾਨੂੰਨੀ ਸਹਾਇਤਾ ਜਾਂ ਸਲਾਹ ਲੈਣ ਲਈ ਉਨ੍ਹਾਂ ਦੇ ਕਚਿਹਰੀ ਵਿਖੇ ਸਥਿਤ ਦਫ਼ਤਰ ਵਿਕਲਪੀ ਝਗੜਾ ਨਿਵਾਰਨ ਕੇਂਦਰ ਵਿਖੇ ਜਾਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸੀਨੀਅਰ ਅਸਿਸਟੈਂਟ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜਗਨ ਨਾਥ ਅਤੇ ਹੋਰ ਮੌਜੂਦ ਸਨ।

 

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!