
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਜ਼ਿਲਾ ਕਚਹਿਰੀ ‘ਚ ਕੌਵਿਡ 19 ਟੀਕਾਕਰਨ ਕੈਂਪ ਲਗਾਇਆ
ਜੁਡੀਸ਼ੀਅਲ ਅਫ਼ਸਰਾਂ ਨੇ ਲਗਵਾਈ ਕਵਿਡ ਵੈਕਸੀਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਧਿਆਨ ਚ ਰੱਖਦਿਆਂ ਮੈਡਮ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਮੰਗਲਵਾਰ ਨੂੰ ਜ਼ਿਲਾ ਕਚਹਿਰੀ ਚ ਕਵਿਡ 19 ਟੀਕਾਕਰਨ ਕੈਂਪ ਲਗਾਇਆ ਗਿਆ, ਰੁਪਿੰਦਰਜੀਤ ਚਾਹਲ ਨੇ ਦੱਸਿਆ ਕਿ ਅੱਜ ਦਾ ਇਹ ਟੀਕਾਕਰਨ ਕੈਂਪ ਜ਼ਿਲ੍ਹਾ ਜਲੰਧਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਅਾਂ ‘ਤੇ ਕਚਹਿਰੀ ਵਿਖੇ ਕੰਮ ਕਰ ਰਹੇ ਸਟਾਫ਼ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਦੁਆਰਾ ਪ੍ਰਮਾਣਿਤ ਵੈਕਸੀਨ ਲਗਾਉਣ ਲਈ ਕੀਤਾ ਗਿਆ ਹੈ।
ਵੈਕਸੀਨ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਬਹੁਤ ਜ਼ਰੂਰੀ ਹੈ। ਭਾਰਤ ਚ ਕੋਰੋਨਾ ਮਹਾਂਮਾਰੀ ਦੇ ਲੱਖਾਂ ਕੇਸ ਰੋਜ਼ਾਨਾ ਆ ਰਹੇ ਹਨ, ‘ਤੇ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਕੋਰੋਨਾ ਦਾ ਟੀਕਾਕਰਨ ਇਸ ਦਾ ਇੱਕ ਮਾਤਰ ਇਲਾਜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿਚ ਜੁਡੀਸ਼ਲ ਅਫ਼ਸਰਾਂ ਅਤੇ ਕਚਹਿਰੀ ਵਿਖੇ ਕੰਮ ਕਰਦੇ ਸਟਾਫ ਮੈਂਬਰਾਂ ਜਿਨ੍ਹਾਂ ਦੀ ਗਿਣਤੀ 198 ਹੈ। ਕੋਰੋਨਾ ਮਹਾਂਮਾਰੀ ਤੋਂ ਬਚਾਉਣ ਵਾਸਤੇ ਵੈਕਸੀਨ ਲਗਾਈ ਗਈ।
ਇਸ ਮੌਕੇ ਉਨ੍ਹਾਂ ਨੇ ਜੁਡੀਸ਼ਲ ਅਧਿਕਾਰੀਆਂ ਅਤੇ ਸਟਾਫ ਦੇ ਮੈਂਬਰਾਂ ਨੂੰ ਹਦਾਇਤ ਦਿੱਤੀ ਕਿ ਉਹ ਸਰਕਾਰ ਦੁਆਰਾ ਤੈਅ ਕੀਤੇ ਨਿਯਮਾਂ ਮੁਤਾਬਕ ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਸਮਾਜਿਕ ਦੂਰੀ ਮਾਸਕ ‘ਤੇ ਸੈਨੇਟਾਈਜ਼ਰ ਵਰਤੋਂ ਯਕੀਨੀ ਬਣਾਉਣ। ਇਸ ਕੈਂਪ ਵਿਚ ਡਾ. ਗਗਨਦੀਪ ਕੌਰ, ਸੀਜੇਐੱਮ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ।



