JalandharPunjab

ਜ਼ਿਲ੍ਹਾ ਚੋਣ ਅਫ਼ਸਰ ਅਤੇ ਸਮੂਹ ਰਿਟਰਨਿੰਗ ਅਫ਼ਸਰਾਂ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਆਈਟੀ ਐਪਲੀਕੇਸ਼ਨ ਸਬੰਧੀ ਵਰਚੁਅਲ ਟ੍ਰੇਨਿੰਗ ਵਿੱਚ ਲਿਆ ਭਾਗ—ਡਿਪਟੀ ਕਮਿਸ਼ਨਰ

ਚੋਣਾਂ ਦੇ ਕੰਮ ਨੂੰ ਸੁਖਾਲਾ ਬਣਾਉਣ ਲਈ ਤਿਆਰ ਕੀਤੀਆਂ ਐਪਲੀਕੇਸ਼ਨਾਂ ਸਬੰਧੀ ਦਿੱਤੀ ਗਈ ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ-ਡਿਪਟੀ ਕਮਿਸ਼ਨਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਟੈਸਟਿੰਗ ਆਨ ਲਾਈਵ ਐਪਲੀਕੇਸ਼ਨਜ਼ ਸਬੰਧੀ ਅੱਜ ਕੀਤੀ ਗਈ ਵਰਚੂਅਲ ਕਾਨਫਰੰਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਅਤੇ ਸਮੂਹ ਰਿਟਰਨਿੰਗ ਅਫਸਰਾਂ ਨੇ ਹਿੱਸਾ ਲਿਆ। ਇਸ ਵਰਚੂਅਲ ਕਾਨਫਰੰਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਵੱਲੋਂ ਆਈਟੀ ਐਪਲੀਕੇਸ਼ਨਜ਼ ਸੀ-ਵਿਜਿਲ, ਵੋਟਰ ਟਰਨਆਊਟ, ਅਤੇ ਏਨਕੋਰ, ਕੌੰਟਿੰਗ ਮੋਡੀਲ, ਦੀ ਪ੍ਰਕਿਰਿਆ ਬਾਰੇ ਸਿਖਲਾਈ ਹਾਸਲ ਕੀਤੀ ਗਈ। ਇਸ ਦੌਰਾਨ ਇਨ੍ਹਾਂ ਐਪਲੀਕੇਸ਼ਨਾਂ ਸਬੰਧੀ ਲਾਈਵ ਡੈਮੋ ਵੀ ਕੀਤਾ ਗਿਆ।ਸਿਖਲਾਈ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਖਾਲਾ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਐਪਲੀਕੇਸ਼ਨਾਂ ਸਬੰਧੀ ਦਿੱਤੀ ਗਈ ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਸੀ-ਵਿਜਿਲ ਐਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਦੇ ਐਲਾਨ ਉਪਰੰਤ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੋਈ ਵੀ ਵਿਅਕਤੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਪਰੰਤ ਉੱਡਣ ਦਸਤਿਆਂ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾਂਦੀ ਹੈ ਅਤੇ ਇਸ ਐਪ ‘ਤੇ ਅਪਲੋਡ ਕੀਤੀ ਗਈ ਸ਼ਿਕਾਇਤ ‘ਤੇ 100 ਮਿੰਟ ਵਿੱਚ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨ ਵੱਲੋਂ ਦਿੱਤੀ ਗਈ ਸਿਖਲਾਈ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!