JalandharPunjab

ਜ਼ਿਲ੍ਹਾ ਜਲੰਧਰ ’ਚ ਕੌਮੀ ਲੋਕ ਅਦਾਲਤ 10 ਜਲਾਈ ਨੂੰ–ਮੈਡਮ ਰੁਪਿੰਦਰਜੀਤ ਚਹਿਲ

ਜਲੰਧਰ, ਨਕੋਦਰ, ਅਤੇ ਫਿਲੌਰ ’ਚ ਲਗਾਈ ਜਾ ਰਹੀ ਲੋਕ ਅਦਾਲਤ ਲਈ ਸਥਾਪਿਤ ਹੋਣਗੇ 13 ਬੈਂਕ

ਲੋਕਾਂ ਨੂੰ ਅਦਾਲਤੀ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਦੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਜ਼ਿਲ੍ਹਾ ਕਚਿਹਰੀਆਂ ਜਲੰਧਰ, ਨਕੋਦਰ ਅਤੇ ਫਿਲੌਰ ਵਿਖੇ 10 ਜੁਲਾਈ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਹ ਜਾਣਕਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਮੈਡਮ ਰੁਪਿੰਦਰਜੀਤ ਚਹਿਲ ਨੇ ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਦਿੰਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਦੀਵਾਨੀ ਮਾਮਲੇ, ਵਿਵਾਹਿਕ ਝਗੜੇ, ਚੈਕ ਬਾਊਂਸ ਮਾਮਲੇ, ਮੋਟਰ ਦੁਰਘਟਨਾ ਕਲੇਮ ਕੇਸ ਅਤੇ ਫੌਜਦਾਰੀ ਦੇ ਰਾਜ਼ੀਨਾਮਾ ਹੋ ਸਕਣ ਵਾਲੇ ਕੇਸ ਸੁਣਵਾਈ ਲਈ ਰੱਖੇ ਜਾਣਗੇ। ਇਨ੍ਹਾਂ ਦੇ ਨਾਲ-ਨਾਲ ਬੈਂਕਾਂ ਅਤੇ ਮੋਬਾਇਲ ਕੰਪਨੀਆਂ ਦੇ ਉਹ ਕੇਸ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਹੋਏ ਹਨ, ਉਹ ਵੀ ਸੁਣਵਾਈ ਲਈ ਰੱਖੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਲੋਕ ਅਦਾਲਤ ਵਾਸਤੇ ਜਲੰਧਰ ਵਿਖੇ 11 ਅਤੇ ਨਕੋਦਰ ‘ਤੇ ਫਿਲੌਰ ਵਿਖੇ ਇਕ-ਇਕ ਕੁੱਲ 13 ਬੈਂਚ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਾਸਤੇ ਪ੍ਰੀ-ਲੋਕ ਅਦਾਲਤਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਲਤੀ ਕੇਸਾਂ ਦਾ ਨਿਪਟਾਰਾ ਇਸ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਿਤ ਅਦਾਲਤਾਂ ਨੂੰ ਲਿਖਤੀ ਬੇਨਤੀ ਕਰਨ।
ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਫੈਸਲਾ ਅੰਤਿਮ ਹੁੰਦਾ ਹੈ, ਅਤੇ ਇਸ ਦੇ ਖਿਲਾਫ਼ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਜਿਨਾਂ ਅਦਾਲਤਾਂ ਵਿੱਚ ਕੋਰਟ ਫੀਸ ਲਗਾਈ ਜਾਂਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੁੰਦਾ ਹੈ ਤਾਂ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਫੈਸਲਾ ਕਰਵਾਉਣ ਨਾਲ ਪੈਸੇ ਅਤੇ ਸਮੇਂ ਦੀ ਬਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੀ ਬਣਿਆ ਰਹਿੰਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!