JalandharPunjab

ਜ਼ਿਲ੍ਹਾ ਜਲੰਧਰ ਦਿਹਾਤੀ ਥਾਣਾ ਫਿਲੌਰ ਦੀ ਪੁਲਿਸ ਨੇ ਮਹਿਲਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ

*ਮਹਿਲਾ ਤਸਕਰ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ*
ਜਲੰਧਰ *ਗਲੋਬਲ ਆਜਤੱਕ*
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 25 ਗ੍ਰਾਮ ਹੈਰੋਇਨ ਬਰਾਮਦ ਕਰਕੇ 1 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਸਵੱਪਨ ਸ਼ਰਮਾਂ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਹਰਨੀਲ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਫਿਲੌਰ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾ, ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਹਰਨੀਲ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਫਿਲੌਰ ਨੇ ਦੱਸਿਆ ਕਿ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਦੇ ਏਐਸਆਈ ਉਮੇਸ਼ ਕੁਮਾਰ ਥਾਣਾ ਫਿਲੌਰ ਜਲੰਧਰ ਦਿਹਾਤੀ ਸਮੇਤ ਸਾਥੀ ਕ੍ਰਮਚਾਰੀਆ ਦੇ ਪੱਲੀਆ ਵਾਲੇ ਮੁਹੱਲਾ ਗੰਨਾ ਪਿੰਡ ਇੱਕ ਔਰਤ ਜਿਸਦੇ ਹੱਥ ਵਿੱਚ ਕੋਈ ਵਸਤੂ ਫੜੀ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜੇ ਲਿਫਾਫਾ ਨੂੰ ਸੁੱਟ ਕੇ ਭੱਜਣ ਲੱਗੀ ਜਿਸਨੂੰ ਮਹਿਲਾ ਕ੍ਰਮਚਾਰੀ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਰੱਜੀ ਪਤਨੀ ਸੋਨੂੰ ਵਾਸੀ ਗੰਨਾ ਪਿੰਡ ਦੱਸਿਆ ਅਤੇ ਉਸ ਵੱਲੋਂ ਸੁੱਟੇ ਲਿਫਾਫਾ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ ਹੈਰੋਇਨ ਬਰਾਮਦ ਹੋਈ। ਜਿਸਦਾ ਕੰਪਿਊਟਰ ਕੰਡੇ ਨਾਲ ਵਜਨ ਕਰਨ ਤੇ 25 ਗ੍ਰਾਮ ਹੈਰੋਇਨ ਹੋਈ। ਜਿਸ ਤੇ ਦੋਸ਼ਣ ਤੇ ਖਿਲਾਂਫ ਮੁਕੱਦਮਾ ਨੰਬਰ,100 ਜੁਰਮ-21-ਬੀ- ਐਨਡੀਪੀਐਸ ਐਕਟ ਥਾਣਾ ਫਿਲੌਰ ਦਰਜ ਰਜਿਸ਼ਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ। ਦੋਸ਼ਣ ਉਕਤ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!