ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਜਲੰਧਰ,ਅਮਰਜੀਤ ਸਿੰਘ ਲਵਲਾ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਇਹ ਵੀ ਹੁਕਮ ਜਾਰੀ ਕੀਤਾ। ਕਿ ਕਣਕ ਦੀ ਕਟਾਈ ਸਿਰਫ਼ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਪਾਸ ਬੀਆਈਐਸ ਦਾ ਸਰਟੀਫਿਕੇਟ ਹੋਵੇ। ਹੁਕਮਾਂ ਵਿੱਚ ਕਿਹਾ ਗਿਆ ਹੈ। ਕਿ ਆਮ ਤੌਰ ‘ਤੇ ਵੇਖਣ ਵਿਚ ਆਉਂਦਾ ਹੈ। ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ, ਕੱਟ ਦਿੰਦੀਆਂ ਹਨ,
ਜਿਸ ਨਾਲ ਨੁਕਸਾਨ ਕਿਸਾਨਾਂ ਦਾ ਹੁੰਦਾ ਹੈ। ‘ਤੇ ਉਸ ਦਾ ਅਸਰ ਅਸਿੱਧੇ ਤੌਰ ‘ਤੇ ਦੇਸ਼ ਦੇ ਉਤਪਾਦਨ ‘ਤੇ ਵੀ ਪੈਂਦਾ ਹੈ। ਇਸ ਤਰ੍ਹਾਂ ਕਣਕ ਵਿਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਾਂ ਤੋਂ ਜ਼ਿਆਦਾ ਹੁੰਦੀ ਹੈ। ‘ਤੇ ਖਰੀਦ ਏਜੰਸੀਆਂ ਉਸ ਕਣਕ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ।
ਇਹ ਹੁਕਮ 31 ਮਈ 2021 ਤੱਕ ਲਾਗੂ ਰਹੇਗਾ।



