Punjab

ਜ਼ਿਲ੍ਹਾ ਜਲੰਧਰ ਵਿੱਚ ਹੁਣ ਤੱਕ 2,79400 ਟੀਕਾਕਰਨ ਵੱਧ ਤੋਂ ਵੱਧ ਯੋਗ, ਲਾਭਪਾਤਰੀਆਂ ਨੂੰ ਟੀਕਾਕਰਨ ਮੁਹਿੰਮ ਦੇ ਘੇਰੇ, ਵਿੱਚ ਲਿਆਉਣ ਲਈ 283, ਸੈਸ਼ਨ ਸਾਈਟਾਂ ਕਾਰਜਸ਼ੀਲ

ਉਦਯੋਗਿਕ ਖੇਤਰ, ਅਨਾਜ, ਮੰਡੀਆਂ ਦੇ ਨਾਲ-ਨਾਲ ਪ੍ਰਸ਼ਾਸਨ ਵੱਲੋਂ ਲੋਕਾਂ, ਦੀਆਂ ਬਰੂਹਾਂ ‘ਤੇ ਵੀ ਦਿੱਤੀ ਜਾ ਰਹੀ ਟੀਕਾਕਰਨ ਦੀ ਸੁਵਿਧਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਲੰਧਰ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਵੈਕਸੀਨੇਸ਼ਨ ਵਿੱਚ ਲਿਆਂਦੀ ਗਈ ਤੇਜ਼ੀ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 2,79400 ਟੀਕਾਕਰਨ
ਕੀਤਾ ਗਿਆ ਹੈ। ਜਦਕਿ ਰੋਜ਼ਾਨਾ ਕੋਵਿਡ ਵੈਕਸੀਨ ਦੀਆਂ 11000 ਖ਼ੁਰਾਕਾਂ ਦੇਣ ਦੇ ਅੰਕੜੇ ਨੂੰ ਪਾਰ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂਆਤ ਤੋਂ ਹੀ ਕੋਵਿਡ ਮਹਾਂਮਾਰੀ ਦੇ ਪ੍ਰਬੰਧਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਮੁਹਿੰਮ ਦੇ ਘੇਰੇ ਵਿੱਚ ਲਿਆਉਣ ਲਈ 283 ਸੈਸ਼ਨ ਸਾਈਟਾਂ ਕਾਰਜਸ਼ੀਲ ਹਨ, ਜਿਨ੍ਹਾਂ 235 ਸਰਕਾਰੀ ‘ਤੇ 48 ਪ੍ਰਾਈਵੇਟ ਸੈਸ਼ਨ ਸਾਈਟਾਂ ਸ਼ਾਮਲ ਹਨ।

ਪ੍ਰਸ਼ਾਸਨ ਵੱਲੋਂ ਉਦਯੋਗਾਂ ਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਟੀਕਾਕਰਨ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੋਬਾਇਲ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ, ਜੋ ਕਿ ਹਜ਼ਾਰਾਂ ਕਾਮਿਆਂ ਵੱਲੋਂ ਵੈਕਸੀਨੇਸ਼ਨ ਕਰਵਾਉਣ ਸਦਕਾ ਬੇਹੱਦ ਸਫ਼ਲ ਰਹੇ ਹਨ। ਇਸ ਤੋਂ ਇਲਾਵਾ ਇਕ ਜਗ੍ਹਾ ‘ਤੇ 100 ਲਾਭਪਾਤਰੀ ਉਪਲੱਬਧ ਹੋਣ ‘ਤੇ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਮਹਿਜ਼ ਇਕ ਫੋਨ ਕਰਨ ‘ਤੇ ਮੋਬਾਇਲ ਕੈਂਪ ਲਗਵਾਉਣ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਪਹਿਲ ਨੂੰ ਸਮਾਜ ਸੇਵੀਆਂ, ਗੈਰ ਸਰਕਾਰੀ ਸੰਸਥਾਵਾਂ, ਵਪਾਰਕ ਐਸੋਸੀਏਸ਼ਨਾਂ, ਧਾਰਮਿਕ ਸੰਸਥਾਵਾਂ ਅਤੇ ਹੋਰਨਾਂ ਵੱਲੋਂ ਭਰਵਾਂ ਹੁੰਗਾਰਾਂ ਦਿੰਦਿਆਂ ਵੱਖ-ਵੱਖ ਥਾਵਾਂ ‘ਤੇ ਵੱਡੀ ਗਿਣਤੀ ਟੀਕਾਕਰਨ ਕੈਂਪ ਲਗਵਾਏ ਗਏ ਹਨ। ਇਸ ਦੇ ਨਾਲ ਹੀ ਅਨਾਜ ਮੰਡੀਆਂ ਵਿੱਚ ਵੀ ਕੋਵਿਡ ਦੀ ਰੋਕਥਾਮ ਲਈ ਮੋਬਾਇਲ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।
ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੂਥ ਲੈਵਲ ਮੋਬਾਇਲ ਕੈਂਪਾਂ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ। ਇਸ ਨੂੰ ਜਨਤਕ ਮੁਹਿੰਮ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਵਿੱਚ ਬੂਥ ਲੈਵਲ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤਾਂ ਅਫ਼ਸਰਾਂ ਨੂੰ ਵੀ ਸ਼ਾਮਿਲ ਕੀਤਾ ਜਾ ਰਿਹਾ ਹੈ, ਜੋ ਕਿ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿੱਚ ਘਰ-ਘਰ ਜਾਣਗੇ ਅਤੇ 45 ਸਾਲ ਵੱਧ ਉਮਰ ਦੀ ਆਬਾਦੀ ਨਾਲ ਸੰਪਰਕ ਕਰਨਗੇ ‘ਤੇ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਟੀਕਾਕਰਨ ਦੇ ਫਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਗੇ।
ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਘਾਤਕ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ਹੀ ਇਕੋ-ਇਕ ਉਪਾਅ ਹੈ। ਕਿਉਂਕਿ ਇਸ ਨਾਲ ਉਨ੍ਹਾਂ ਦੀ ਪ੍ਰਤੀਰੋਧੀ ਪ੍ਰਣਾਲੀ ਮਜ਼ਬੂਤ ਹੋਵੇਗੀ, ਅਤੇ ਉਹ ਕੋਵਿਡ ਦੇ ਮਾੜੇ ਪ੍ਰਭਾਵਾਂ ਤੋਂ ਬਚੇ ਰਹਿਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!