ElectionJalandharPunjab

ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਵੋਟਰ ਜਾਗਰੂਕਤਾ ਮੁਹਿੰਮ ਤੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ‘ ਤਹਿਤ ਸ਼ਨੀਵਾਰ ਨੂੰ ਕੱਟਿਆ ਜਾਵੇਗਾ 75 ਫੁੱਟ ਲੰਬਾ ਕੇਕ

ਸਮਾਗਮ ਦੌਰਾਨ ਥੀਏਟਰ, ਲਾਈਵ ਮਿਊਜ਼ਿਕ ਅਤੇ ਡਾਂਸ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਫਰਵਰੀ ਸ਼ਨੀਵਾਰ ਨੂੰ 75 ਫੁੱਟ ਲੰਬਾ ਕੇਕ ਕੱਟਿਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ‘ ਅਤੇ 20 ਫਰਵਰੀ ਨੂੰ ਮਤਦਾਨ ਵਾਲੇ ਦਿਨ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਂਟ ਸੋਲਜਰ ਗਰੁੱਪ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਦੌਰਾਨ ਸ਼ਨੀਵਾਰ ਨੂੰ ਪੀਪੀਆਰ ਮਾਲ, ਜਲੰਧਰ ਵਿਖੇ ਸ਼ਾਮ 7 ਵਜੇ 75 ਫੁੱਟ ਲੰਬਾ ਕੇਕ ਕੱਟਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਥੀਏਟਰ, ਲਾਈਵ ਮਿਊਜ਼ਿਕ ਅਤੇ ਡਾਂਸ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਬੰਧੀ ਸਮੁੱਚੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ।
ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਖਾਤਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਅਧੀਨ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਥੇ ਪ੍ਰਮੁੱਖ ਸਥਾਨਾਂ ’ਤੇ ਗ੍ਰਾਫਿਟੀਜ਼ ਅਤੇ ਵਾਲ ਪੇਂਟਿੰਗਜ਼ ਬਣਾਈਆਂ ਗਈਆਂ ਹਨ ਉਥੇ ਵਿੱਦਿਅਕ ਸੰਸਥਾਵਾਂ ਨੂੰ ਸ਼ਾਮਲ ਕਰਦਿਆਂ ਨੈਤਿਕ ਵੋਟਿੰਗ ਨੂੰ ਸਮਰਪਿਤ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਡੂਡਲ ਆਰਟ, ਨੁੱਕੜ ਨਾਟਕ, ਵੋਟਰ ਜਾਗਰੂਕਤਾ ਗੀਤਾ ’ਵੋਟਰ ਜੁਗਨੀ’ ਵਰਗੀਆਂ ਪਹਿਲਕਦਮੀਆਂ ਵੀ ਕੀਤੀਆਂ ਗਈਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰਾਂ ਨੂੰ 20 ਫਰਵਰੀ ਨੂੰ ਮਤਦਾਨ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਵੀ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!