JalandharPunjab

*ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਖਰਚੇ ਦੇ ਅੰਤਿਮ ਮਿਲਾਨ ਤੋਂ ਪਹਿਲਾਂ ਸਹਾਇਕ ਖਰਚਾ ਨਿਗਰਾਨਾਂ ਅਤੇ ਲੇਖਾ ਟੀਮਾਂ ਲਈ ਟ੍ਰੇਨਿੰਗ ਸੈਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਏਈਓਜ਼ ਨੂੰ ਖਰਚਾ ਰਜਿਸਟਰ ਨਾਲ ਲਗਾਏ ਜਾਣ ਵਾਲੇ ਦਸਤਾਵੇਜ਼ਾਂ ਬਾਰੇ ਉਮੀਦਵਾਰਾਂ ਨੂੰ ਜਾਣਕਾਰੀ ਦੇਣ ਦੀਆਂ ਹਦਾਇਤਾਂ

*ਉਮੀਦਵਾਰ ਵੱਲੋਂ ਖਰਚ ਕੀਤੇ ਹਰੇਕ ਪੈਸੇ ਦੇ ਮੁਕੰਮਲ ਲੇਖੇ-ਜੋਖੇ ਨੂੰ ਯਕੀਨੀ ਬਣਾਉਣ ‘ਤੇ ਦਿੱਤਾ ਜ਼ੋਰ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ-2022 ਲੜਨ ਵਾਲੇ ਉਮੀਦਾਵਾਰਾਂ ਨੂੰ ਉਨ੍ਹਾਂ ਦੇ ਚੋਣ ਖਰਚੇ ਸਬੰਧੀ ਮੁਕੰਮਲ ਲੇਖਾ-ਜੋਖਾ ਤਿਆਰ ਕਰਨ ਵਿੱਚ ਸਹੂਲਤ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਹਾਇਕ ਖਰਚਾ ਨਿਗਰਾਨਾਂ ਅਤੇ ਲੇਖਾ ਟੀਮਾਂ ਲਈ ਇਕ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ।

ਟ੍ਰੇਨਿੰਗ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ-ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਵਿੱਚ 20 ਫਰਵਰੀ ਨੂੰ ਚੋਣਾਂ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ ਨਿਰਵਿਘਨ ਤੇ ਸ਼ਾਂਤੀਪੂਰਵਕ ਨੇਪਰੇ ਚੜ੍ਹਨ ਉਪਰੰਤ 10 ਮਾਰਚ ਨੂੰ ਨਤੀਜਿਆਂ ਦਾ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਾਸ ਚੋਣ ਖਰਚੇ ਦਾ ਮੁਕੰਮਲ ਤੇ ਦਰੁੱਸਤ ਲੇਖਾ ਜਮ੍ਹਾ ਕਰਵਾਇਆ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਦੇ ਨਾਲ ਚੋਣ ਖਰਚੇ ਸਬੰਧੀ ਅਬਸਟ੍ਰੈਕਟ ਸਟੇਟਮੈਂਟ ਜ਼ਿਲ੍ਹਾ ਚੋਣ ਅਫ਼ਸਰ ਪਾਸ ਜਮ੍ਹਾ ਕਰਵਾਉਣੀ ਹੋਵੇਗੀ। ਇਸ ਕੰਮ ਵਿੱਚ ਉਮੀਦਵਾਰਾਂ ਦੀ ਸਹੂਲਤ ਲਈ ਚੋਣ ਹਲਕੇਵਾਰ ਨਿਯੁਕਤ ਸਹਾਇਕ ਖਰਚਾ ਅਬਜ਼ਰਵਰਾਂ (ਏਈਓਜ਼) ਅਤੇ ਲੇਖਾ ਟੀਮ ਦੇ ਮੈਂਬਰਾਂ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਅਪ੍ਰੈਲ 2022 ਨੂੰ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦਾ ਖਰਚਾ ਟੀਮਾਂ ਵੱਲੋਂ ਮੇਨਟੇਨ ਕੀਤੇ ਸ਼ੈਡੋ ਅਬਜ਼ਰਵੇਸ਼ਨ ਰਜਿਸਟਰਾਂ ਨਾਲ ਅੰਤਿਮ ਮਿਲਾਨ ਕੀਤਾ ਜਾਣਾ ਹੈ। ਉਨ੍ਹਾਂ ਸਹਾਇਕ ਖਰਚਾ ਨਿਗਰਾਨਾਂ ਨੂੰ ਕਿਹਾ ਕਿ ਨਾਮਜ਼ਦਗੀ ਭਰਨ ਤੋਂ ਲੈ ਕੇ ਗਿਣਤੀ ਵਾਲੇ ਦਿਨ ਤੱਕ ਉਮੀਦਵਾਰ ਵੱਲੋਂ ਖਰਚ ਕੀਤੇ ਗਏ ਹਰੇਕ ਪੈਸੇ ਦੇ ਮੁਕੰਮਲ ਲੇਖੇ-ਜੋਖੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਨਾਲ ਲਗਾਏ ਜਾਣ ਵਾਲੇ ਦਸਤਾਵੇਜ਼ਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ ਜਾਵੇ ਤਾਂ ਜੋ ਅਕਾਊਂਟ ਰੀਕਨਸਾਈਲੇਸ਼ਨ ਮੀਟਿੰਗ ਵਿੱਚ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!