JalandharPunjab

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਦੇ ਦਫ਼ਤਰ ਵਿਖੇ 10 ਅਗਸਤ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ–ਡਿਪਟੀ ਡਾਇਰੈਕਟਰ

ਦੱਸਵੀਂ, ਬਾਰ੍ਹਵੀਂ ਵਿੱਦਿਅਕ ਯੋਗਤਾ ਰੱਖਣ ਵਾਲੇ ਨੌਜਵਾਨ ਲੈ ਕੇ ਸਕਦੇ ਹਨ ਭਾਗ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 10 ਅਗਸਤ 2021 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਦੇ ਦਫ਼ਤਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਜ਼ੋਮੈਟੋ, ਹੈਲਥ ਹਰਬਲ ਪ੍ਰਾਈਵੇਟ ਲਿਮਟਿਡ, ਹਰਬ ਲਾਈਫ ਨਿਊਟਰਿਸ਼ਨ, ਐਲਆਈਸੀ ਜਲੰਧਰ, ਸ਼੍ਰੀ ਰਾਮ ਇੰਸ਼ੋਰੈਂਸ, ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ, ਪਲੇਸਮੈਡਸ, ਏਵਨ ਇੰਟਰਨੈਸ਼ਨਲ, ਰੀਬਲਿੱਸ ਅਤੇ ਸ਼ਿਵਾਂਨਗੀ ਲੋਜੀਸਟਿਕ ਵਰਗੀਆਂ ਨਾਮੀ ਕੰਪਨੀਆਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਦੱਸਵੀਂ, ਬਾਰ੍ਹਵੀਂ ਵਿੱਦਿਅਕ ਯੋਗਤਾ ਰੱਖਣ ਵਾਲੇ ਨੌਜਵਾਨ ਰੋਜ਼ਗਾਰ ਹਿੱਤ ਹਿੱਸਾ ਲੈ ਸਕਦੇ ਹਨ।
ਜਸਵੰਤ ਰਾਏ ਨੇ ਅੱਗੇ ਦੱਸਿਆ ਕਿ ਮੇਲੇ ਦੌਰਾਨ ਕੋਵਿਡ-19 ਮਹਾਂਮਾਰੀ ਨਾਲ ਸਬੰਧਤ ਸਮੁੱਚੀਆਂ ਹਦਾਇਤਾਂ ‘ਤੇ ਸ਼ਰਤਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇਗੀ। ਉਮੀਦਵਾਰਾਂ ਦੀ ਥਰਮਲ ਸਕੈਨਿੰਗ ਤੋਂ ਲੈ ਕੇ ਸੈਨੀਟੇਸ਼ਨ, ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ।
ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ ਵੈਬਸਾਈਟ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!