ਨੌਜਵਾਨਾਂ ਨੂੰ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ
ਜਲੰਧਰ ਗਲੋਬਲ ਆਜਤੱਕ
ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ 7 ਤੋਂ 24 ਜੂਨ, 2022 ਤੱਕ ਬਲਾਕ ਪੱਧਰ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਸਕਿਓਰਿਟੀ ਗਾਰਡ ਦੀ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਸਕਿਓਰਿਟੀ ਤੇ ਇੰਟੈਲੀਜੈਂਸ ਸਰਵਿਸਿਜ਼ (ਐਸਆਈਐਸ) ਦੇ ਸਹਿਯੋਗ ਨਾਲ ਬਲਾਕ ਪੱਧਰ ’ਤੇ 12 ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ 7 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਿਲੌਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਦਕਿ 8 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਨਕੋਦਰ, 9 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਆਦਮਪੁਰ, 10 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੋਗਪੁਰ ਵਿਖੇ ਕੈਂਪ ਲਗਾਏ ਜਾਣਗੇ। ਇਸੇ ਤਰ੍ਹਾਂ 13 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੂਰਬੀ, 15 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੱਛਮੀ, 16 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਮਹਿਤਪੁਰ, 17 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਰੁੜਕਾਂ ਕਲਾਂ ਵਿਖੇ ਪਲੇਸਮੈਂਟ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ 20 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਨੂਰਮਹਿਲ, 21 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਲੋਹੀਆਂ ਖਾਸ, 22 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਸ਼ਾਹਕੋਟ ਅਤੇ 24 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕਿਓਰਿਟੀ ਗਾਰਡ ਦੀ ਨੌਕਰੀ ਲਈ ਕੈਂਪ ਵਿੱਚ ਘੱਟੋ-ਘੱਟ 10ਵੀਂ ਵਿੱਦਿਅਕ ਯੋਗਤਾ ਵਾਲੇ ਨੌਜਵਾਨ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।



