EmploymentJalandharPunjab

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 1854 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 1854 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

43 ਕੰਪਨੀਆਂ ਅਤੇ 3032 ਉਮੀਦਵਾਰਾਂ ਨੇ ਲਿਆ ਭਾਗ
ਚਾਲੂ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀਬੀਈਈ) ਵਿਖੇ ਲਗਾਏ ਗਏ ਦੂਜੇ ਰੋਜ਼ਗਾਰ ਮੇਲੇ ਦੌਰਾਨ 1854 ਬੇਰੋਜ਼ਗਾਰ ਨੌਜਵਾਨਾਂ ਦੀ ਮੌਕੇ ‘ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਕੈਂਪ ਵਿੱਚ 3032 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 1854 ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵੈਸਟੀਜ, ਹਰਬਲਾਈਫ਼ ਨਿਊਟਰਿਸ਼ਨ, ਪਲੇਸਮੈਡਸ, ਕਰੋਸ ਲੈਂਡ ਐਜੂਕੇਸ਼ਨ, ਨਰਾਇਣੀ ਹਰਬਲ, ਐਨਆਈਆਈਟੀ, ਪੁਖਰਾਜ ਹੈਲਥ ਕੇਅਰ, ਐਕਸਿਸ ਬੈਂਕ ਅਤੇ ਸਵਰਾਜ ਮਹਿੰਦਰਾ ਟਰੈਕਟਰਜ਼ ਸਮੇਤ ਕੁੱਲ 43 ਕੰਪਨੀਆਂ ਨੇ ਰੋਜ਼ਗਾਰ ਮੇਲਿਆਂ ਸ਼ਿਰਕਤ ਕੀਤੀ।
ਥੋਰੀ ਨੇ ਅੱਗੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ਤਹਿਤ ਅਗਲਾ ਰੋਜ਼ਗਾਰ ਮੇਲਾ 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਖੇ ਲਗਾਇਆ ਜਾ ਰਿਹਾ ਹੈ ਜਦਕਿ 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀਡੀਪੀਓ ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ, ਜਿਨ੍ਹਾਂ ਵਿੱਚ ਨਾਮੀ ਕੰਪਨੀਆਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕਰਨਗੀਆਂ।
ਉਨ੍ਹਾਂ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਪੁਲ ਦਾ ਕੰਮ ਕਰਦੇ ਹਨ, ਜਿਨ੍ਹਾਂ ਰਾਹੀਂ ਜਿਥੇ ਨੌਜਵਾਨਾਂ ਨੂੰ ਆਪਣੀ ਯੋਗਤਾ ਤੇ ਪਸੰਦ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ ਉਥੇ ਕੰਪਨੀਆਂ ਵੀ ਆਪਣੀ ਲੋੜ ਅਨੁਸਾਰ ਕਿਰਤ ਸ਼ਕਤੀ ਦੀ ਚੋਣ ਕਰ ਸਕਦੀਆਂ ਹਨ।
ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!