
ਚਾਹਵਾਨ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਅਤੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ ਜਲੰਧਰ ਵਲੋਂ ਸਮੇਂ-ਸਮੇਂ ’ਤੇ ਅਨੇਕਾ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਕੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ 2 ਤੋਂ 7 ਦਸੰਬਰ ਤੱਕ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਜਸਵੰਤ ਰਾਏ ਨੇ ਦੱਸਿਆ ਕਿ 2 ਦਸੰਬਰ ਤੋਂ 7 ਦਸੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕਪੰਲੈਕਸ ਲਾਡੋਵਾਲੀ ਰੋਡ, ਜਲੰਧਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ 12ਵੀਂ ਆਈਟੀਆਈ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਨੌਜਵਾਨ ਲੜਕੇ ਤੇ ਲੜਕੀਆਂ ਰੋਜ਼ਗਾਰ ਪ੍ਰਾਪਤੀ ਲਈ ਭਾਗ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ 2 ਤੋਂ 7 ਦਸੰਬਰ 2021 ਤੱਕ ਲਗਾਏ ਜਾ ਰਹੇ ਸਵੈ ਰੋਜ਼ਗਾਰ ਮੇਲਿਆਂ ਵਿੱਚ 18 ਤੋਂ 50 ਸਾਲ ਦਾ ਕੋਈ ਵੀ ਚਾਹਵਾਨ ਵਿਅਕਤੀ ਭਾਗ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਵੈ ਰੋਜ਼ਗਾਰ ਮੇਲਿਆਂ ਦੌਰਾਨ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਪਾਸੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਵੈ ਰੋਜ਼ਗਾਰ ਕਰਜ਼ਾ ਸਕੀਮਾਂ ਅਧੀਨ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਰਹੇ ਕਰਜ਼ਿਆਂ ਸਬੰਧੀ ਅਪਲਾਈ ਕਰਵਾਇਆ ਜਾਵੇਗਾ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣਾ ਮਨ ਪਸੰਦ ਰੋਜ਼ਗਾਰ ਹਾਸਿਲ ਕਰਨ ਲਈ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਕੋਵਿਡ-19 ਮਹਾਂਮਾਰੀ ਨਾਲ ਸਬੰਧਿਤ ਸਾਰੀਆਂ ਸਾਵਧਾਨੀਆਂ ’ਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ ਜਿਸ ਵਿੱਚ ਉਮੀਦਵਾਰ ਦੀ ਥਰਮਲ ਸਕੈਨਿੰਗ ਤੋਂ ਲੈਕੇ, ਸੈਨੀਟੇਸ਼ਨ, ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲਿਆਂ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਲਈ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 4 ਤੇ 5 ਦਸਬੰਰ ਨੂੰ ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਹੋਣ ਕਰਕੇ ਰੋਜ਼ਗਾਰ ਮੇਲੇ ਨਹੀਂ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪ ਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।



