JalandharPunjab

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਦੀ ਸਹੂਲਤ ਲਈ ਟੈਲੀਗ੍ਰਾਮ ਚੈਨਲ ਦੀ ਸ਼ੁਰੂਆਤ

*ਡਿਪਟੀ ਡਾਇਰੈਕਟਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਚੈਨਲ ਨਾਲ ਜੁੜਨ ਦੀ ਅਪੀਲ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ, ਵਿਦਿਆਰਥੀਆਂ ਦੀ ਸਹੂਲਤ ਲਈ ਟੈਲੀਗ੍ਰਾਮ ਚੈਨਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ’ਤੇ ਬਿਊਰੋ ਵੱਲੋਂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਉਪਲਬਧ ਹੈ ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵੱਲੋਂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਪਲੇਸਮੈਂਟ ਕੈਂਪਾਂ, ਰੋਜ਼ਗਾਰ ਮੇਲਿਆਂ ਦੀ ਸਮਾਂਸਾਰਣੀ, ਸਵੈ ਰੋਜ਼ਗਾਰ ਮੇਲੇ, ਕੈਰੀਅਰ ਕਾਊਂਸਲਿੰਗ, ਹੁਨਰ ਵਿਕਾਸ ਕੋਰਸ, ਨੌਕਰੀ ਦੇ ਇਮਤਿਹਾਨਾਂ ਲਈ ਕੋਚਿੰਗ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਇਸ ਚੈਨਲ ’ਤੇ ਅਪਲੋਡ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨ http://t.me/+RMSS3mBkjzhmY2U9 ਲਿੰਕ ’ਤੇ ਕਲਿੱਕ ਕਰਕੇ ਇਸ ਚੈਨਲ ਨਾਲ ਜੁੜ ਸਕਦੇ ਹਨ ਅਤੇ ਦਫ਼ਤਰ ਵੱਲੋਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਰੋਜ਼ਗਾਰ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਇਸ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਕੈਰੀਅਰ ਕਾਊਂਸਲਰ ਜਸਵੀਰ ਸਿੰਘ ਨਾਲ ਮੋਬਾਇਲ ਨੰ. 89683-21674 ’ਤੇ ਸੰਪਰਕ ਕਰ ਸਕਦੇ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!