*ਪਲੇਸਮੈਂਟ ਕੈਂਪ ’ਚ ਜਿਥੇ 63 ਉਮੀਦਵਾਰਾਂ ਨੇ ਭਾਗ ਲਿਆ 52 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ* ਜਲੰਧਰ *ਗਲੋਬਲ ਆਜਤੱਕ* ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 52 ਉਮੀਦਵਾਰਾਂ ਦੀ ਮੌਕੇ ’ਤੇ ਹੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਜਿਥੇ 63 ਉਮੀਦਵਾਰਾਂ ਨੇ ਭਾਗ ਲਿਆ ਉਥੇ ਆਈਡੀਬੀਆਈ ਬੈਂਕ ਅਤੇ ਐਕਸਿਸ ਬੈਂਕ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 52 ਨੌਜਵਾਨਾਂ ਦੀ ਮੌਕੇ ’ਤੇ ਹੀ ਰੋਜ਼ਗਾਰ ਲਈ ਚੋਣ ਕੀਤੀ ਗਈ।ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਰੋਜ਼ਗਾਰ ਪ੍ਰਾਪਤ ਕਰ ਕੇ ਆਤਮ ਨਿਰਭਰ ਬਣ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ, ਵਿਦਿਆਰਥੀਆਂ ਦੀ ਸਹੂਲਤ ਲਈ ਟੈਲੀਗ੍ਰਾਮ ਚੈਨਲ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਜੁੜ ਕੇ ਨੌਜਵਾਨ, ਵਿਦਿਆਰਥੀ ਦਫ਼ਤਰ ਵੱਲੋਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਰੋਜ਼ਗਾਰ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਆਪਣਾ ਨਾਮ ਦਰਜ ਕਰਾਉਣ ਦੀ ਅਪੀਲ ਵੀ ਕੀਤੀ।



