JalandharPunjab

ਜ਼ਿਲ੍ਹਾ ਸਰਵੇ ਰਿਪੋਰਟ ਤਿਆਰ ਕਰਨ ਲਈ ਉਪ ਮੰਡਲ ਕਮੇਟੀਆਂ ਦਾ ਗਠਨ

*ਆਧੁਨਿਕ ਤਕਨੀਕ ਦੀ ਵਰਤੋਂ ਤੇ ਮੌਕੇ ਦਾ ਦੌਰਾ ਕਰਕੇ ਤਿਆਰ ਕੀਤੀ ਜਾਵੇਗੀ ਰਿਪੋਰਟ—ਵਧੀਕ ਡਿਪਟੀ ਕਮਿਸ਼ਨਰ*
ਜਲੰਧਰ *ਗਲੋਬਲ ਆਜਤੱਕ*
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰ ਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਦੀ ਸਰਵੇ ਰਿਪੋਰਟ ਤਿਆਰ ਕੀਤੀ ਜਾਣੀ ਹੈ, ਜਿਸ ਸਬੰਧੀ ਉਪ ਮੰਡਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਰਵੇ ਰਿਪੋਰਟ ਦਾ ਖਰੜਾ ਉਪ ਮੰਡਲ ਮੈਜਿਸਟ੍ਰੇਟ, ਸਿੰਚਾਈ ਵਿਭਾਗ ਦੇ ਅਧਿਕਾਰੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ, ਮਾਈਨਿੰਗ ਅਤੇ ਹੋਰ ਵਿਭਾਗਾਂ ਦੀ ਸ਼ਮੂਲੀਅਤ ਵਾਲੀ ਉਪ ਮੰਡਲ ਕਮੇਟੀ ਵੱਲੋਂ ਤਿਆਰ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਉਪ ਮੰਡਲ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਐਸਡੀਐਮ ਉਪ ਮੰਡਲ ਕਮੇਟੀ ਦੇ ਚੇਅਰਮੈਨ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖਰੜਾ ਆਧੁਨਿਕ ਤਕਨੀਕ ਅਤੇ ਮੌਕੇ ਦਾ ਦੌਰਾ ਕਰਕੇ ਤਿਆਰ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਮੁਲਾਂਕਣ ਅਤੇ ਪ੍ਰਵਾਨਗੀ ਲਈ ਉੱਚ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ।
ਇਸ ਮੌਕੇ ਐਕਸੀਅਨ ਮਾਈਨਿੰਗ ਹਰਜੋਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਰਵੇ ਰਿਪੋਰਟ ਤਿਆਰ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਤੋਂ ਸੂਚਨਾ ਇਕੱਤਰ ਕੀਤੀ ਜਾਣੀ ਹੈ ਅਤੇ ਜ਼ਿਲ੍ਹੇ ਵਿਚ ਮਾਈਨਿੰਗ ਜ਼ੋਨ ਸਥਾਪਤ ਕੀਤੇ ਜਾਣੇ ਹਨ, ਜਿਸ ਸਬੰਧੀ ਸੂਚਨਾ ਇਕੱਤਰ ਕੀਤੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਐਕਸੀਅਨ ਮਾਈਨਿੰਗ ਵੱਲੋਂ ਮੰਗੀ ਗਈ ਸੂਚਨਾ ਸਮੇਂ ਸਿਰ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਕਾਰਜ ਨੂੰ ਨਿਰਧਾਰਤ ਸਮੇਂ ’ਤੇ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਐਸਡੀਐਮ ਪੂਨਮ ਸਿੰਘ, ਹਰਪ੍ਰੀਤ ਸਿੰਘ ਅਟਵਾਲ, ਬਲਬੀਰ ਰਾਜ ਸਿੰਘ ਅਤੇ ਅਮਰਿੰਦਰ ਸਿੰਘ ਮੱਲੀ, ਐਸਡੀਓ ਮਾਈਨਿੰਗ ਸੁਖਪਾਲ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!